- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਲਈ ਚੋਣਾਂ ਵਿੱਚ ਹੁਣ ਸਿਰਫ ਤਿੰਨ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕਜੁੱਟਤਾ ਦੇ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ: ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਲੁਧਿਆਣਾ ਵਿਖੇ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਤਹਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਤਾ ਲੱਗਾ ਹੈ ਕਿ ਪੰਜਾਬ ਵਿਧਾਨ ਸਭਾ ਦੀ ਚੋਣ 2027 ਦੀ ਬਜਾਏ ਨਵੰਬਰ 2026 ਵਿੱਚ ਵੀ ਕਰਵਾਈ ਜਾ ਸਕਦੀ ਹੈ। ਇਸ ਲਈ ਚੋਣਾਂ ਵਿੱਚ ਹੁਣ ਸਿਰਫ ਤਿੰਨ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕਜੁੱਟਤਾ ਦੇ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ।
ਬਘੇਲ ਨੇ ਕਿਹਾ ਕਿ ਜੇਕਰ ਪਾਰਟੀ ਦਾ ਹਰ ਇੱਕ ਵਰਕਰ ਬੂਥ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਤਹੱਈਆ ਕਰ ਲਵੇ ਤਾਂ ਪੰਜਾਬ ਅੰਦਰ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣ ਸਕਦੀ ਹੈ।