Punjab Bus Accident : ਪੰਜਾਬ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਟਰਾਲੇ ਨਾਲ ਟਕਰਾਈ, ਦੋ ਔਰਤਾਂ ਦੀ ਮੌਤ; 15 ਤੋਂ ਜ਼ਿਆਦਾ ਲੋਕ ਜ਼ਖ਼ਮੀ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਮ੍ਰਿਤਕਾਂ ਦੀ ਪਛਾਣ ਮੀਨਾਕਸ਼ੀ (51) ਤੇ ਸਰੋਜ ਬਾਲਾ (54) ਵਾਸੀ ਇੰਦੌਰ, ਮੱਧ ਪ੍ਰਦੇਸ਼ ਵਜੋਂ ਹੋਈ ਹੈ।
Publish Date: Wed, 22 May 2024 10:40 AM (IST)
Updated Date: Wed, 22 May 2024 04:56 PM (IST)
ਜਾਗਰਣ ਸੰਵਾਦਦਾਤਾ, ਲੁਧਿਆਣਾ : ਜ਼ਿਲ੍ਹੇ ਦੇ ਸਮਰਾਲਾ ਨੇੜਲੇ ਪਿੰਡ ਚਹਿਲਾਂ 'ਚ ਬੁੱਧਵਾਰ ਸਵੇਰੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਹਾਈਵੇਅ 'ਤੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ 'ਚ 2 ਔਰਤਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖ਼ਮੀ ਹੋ ਗਏ।
ਦੋ ਔਰਤਾਂ ਦੀ ਹਾਦਸੇ 'ਚ ਮੌਤ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਮ੍ਰਿਤਕਾਂ ਦੀ ਪਛਾਣ ਮੀਨਾਕਸ਼ੀ (51) ਤੇ ਸਰੋਜ ਬਾਲਾ (54) ਵਾਸੀ ਇੰਦੌਰ, ਮੱਧ ਪ੍ਰਦੇਸ਼ ਵਜੋਂ ਹੋਈ ਹੈ।
ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਨਿਕਲੇ ਸਨ ਸ਼ਰਧਾਲੂ
ਇੰਦੌਰ ਦੇ ਰਹਿਣ ਵਾਲੇ ਰਿਸ਼ਭ ਨੇ ਦੱਸਿਆ ਕਿ ਉਹ ਇੰਦੌਰ ਦੇ ਰਹਿਣ ਵਾਲੇ ਹਨ। ਬੱਸ ਵਿਚ ਸਵਾਰ ਸਾਰੇ ਲੋਕ ਕਿਸਾਨ ਪਰਿਵਾਰਾਂ ਨਾਲ ਸਬੰਧਤ ਹਨ। ਧਾਰਮਿਕ ਅਸਥਾਨਾਂ ਦੇ ਯਾਤਰਾ ਕਰਨ ਲਈ ਸਾਰੇ ਸੈਲਾਨੀ ਟੂਰਿਸਟ ਬੱਸ ਵਿਚ ਨਿਕਲੇ ਸਨ। ਉਹ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਮੰਗਲਵਾਰ ਰਾਤ ਹਰਿਦੁਆਰ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਏ ਸਨ।
ਹਾਈਵੇਅ 'ਤੇ ਖੜ੍ਹੇ ਟਰਾਲੇ ਨਾਲ ਟਕਰਾਈ ਬੱਸ
ਜਦੋਂ ਉਹ ਬੁੱਧਵਾਰ ਸਵੇਰੇ ਕਰੀਬ 5.30 ਵਜੇ ਲੁਧਿਆਣਾ ਪਹੁੰਚੇ ਤਾਂ ਪਿੰਡ ਚਹਿਲਾਂ ਨੇੜੇ ਹਾਈਵੇਅ 'ਤੇ ਖੜ੍ਹੇ ਖਰਾਬ ਟਰਾਲੇ ਨਾਲ ਬੱਸ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਬੱਸ 'ਚ ਮੌਜੂਦ ਲੋਕਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਹਾਦਸੇ ਤੋਂ ਤੁਰੰਤ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਲਹੂ ਭਿੱਜੇ ਸ਼ਰਧਾਲੂਆਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਐਂਬੂਲੈਂਸ ਤੇ ਹੋਰ ਵਾਹਨਾਂ ਦੀ ਮਦਦ ਨਾਲ ਉਸ ਨੂੰ ਸਮਰਾਲਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਮੀਨਾਕਸ਼ੀ ਅਤੇ ਸਰੋਜ ਬਾਲਾ ਨੂੰ ਮ੍ਰਿਤਕ ਐਲਾਨ ਦਿੱਤਾ।