- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮਾਗਮ ਨੂੰ ਸੰਬੋਧਨ ਕੀਤਾ।

ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਉਂ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 24 ਨਵੰਬਰ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ, ਤਾਂ ਜੋ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮਾਗਮ ਨੂੰ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦਾ ਰੱਸਾ ਚੁੰਮਿਆ ਅਤੇ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ਼ਹੀਦ ਸਰਾਭਾ ਦੀ ਕੁਰਬਾਨੀ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ ਅਤੇ 111 ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਯਾਦ ਵਿੱਚ ਮੇਲੇ ਲਗਾਏ ਜਾਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਅਤੇ ਪੰਜਾਬ ਦੀਆਂ ਹੋਰ ਇਤਿਹਾਸਕ ਘਟਨਾਵਾਂ ਤੇ ਯਾਦਗਾਰਾਂ ਨੂੰ ਸਕੂਲੀ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਮਿਲ ਸਕੇ।
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਸ ਵਾਰ 26 ਜਨਵਰੀ ਨੂੰ ਦਿੱਲੀ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਪੰਜਾਬ ਦੀ ਝਾਕੀ ਵਿੱਚ ਬੈਲ ਗੱਡੀਆਂ ਦੀ ਝਲਕ ਵੀ ਖਿੱਚ ਦਾ ਕੇਂਦਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਲਈ ਵਚਨਬੱਧ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਿੰਡ ਸਰਾਭਾ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਮ ਆਦਮੀ ਕਲੀਨਿਕ ਦਾ ਉਦਘਾਟਨ ਵੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਦੇ ਸਟੇਡੀਅਮ ਦੇ ਵਿਕਾਸ ਲਈ 51 ਲੱਖ ਰੁਪਏ ਦੇਣ ਦਾ ਐਲਾਨ ਕੀਤਾ।