
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਹਿਮ ਖ਼ਬਰ-ਪੰਜਾਬ ਕਾਂਗਰਸ ਵੱਲੋਂ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਤੇਜ਼

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਕਾਂਗਰਸ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਮੁਹਿੰਮ ਤੇਜ਼ ਕੀਤੀ ਹੈ, ਜਿਸ ਤਹਿਤ ਹੀ ਸੋਮਵਾਰ ਨੂੰ ਲੁਧਿਆਣਾ ਵਿਖੇ ਬਲਾਕ ਕਾਂਗਰਸ ਦੀ ਅਹਿਮ ਮੀਟਿੰਗ ਕੀਤੀ। ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਲਵੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ, ਸੰਦੀਪ ਸੰਧੂ, ਸਾਬਕਾ ਮੰਤਰੀ ਰਕੇਸ਼ ਪਾਂਡੇ, ਸਾਬਕਾ ਵਿਧਾਇਕ ਸੁਰਿੰਦਰ ਡਾਬਰ ਜੀ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ, ਬਲਾਕ ਕਾਂਗਰਸ ਕਮੇਟੀਆਂ ਦੇ ਪ੍ਰਧਾਨ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਬੂਥ ਪੱਧਰ ਤੱਕ ਪਾਰਟੀ ਦੀ ਪਹੁੰਚ ਵਧਾਉਣ ਤੇ ਭਵਿੱਖੀ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਸਬੰਧੀ ਸਾਥੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਬੂਥ ਪੱਧਰ ’ਤੇ ਸੰਗਠਨ ਨੂੰ ਹੋਰ ਸਰਗਰਮ ਕਰਨ, ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਉਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਸਬੰਧੀ ਰਣਨੀਤੀ ’ਤੇ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਮਜ਼ਬੂਤ ਸੰਗਠਨ ਹੀ ਕਿਸੇ ਵੀ ਸਿਆਸੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੁੰਦਾ ਹੈ ਤੇ ਕਾਂਗਰਸ ਦੀ ਅਸਲ ਤਾਕਤ ਉਸ ਦਾ ਸਮਰਪਿਤ ਵਰਕਰ ਹੈ। ਆਗੂਆਂ ਅਨੁਸਾਰ ਹਰ ਵਰਕਰ ਨੂੰ ਨਾਲ ਲੈ ਕੇ, ਲੋਕਾਂ ਦੇ ਮੁੱਦਿਆਂ ਦੀ ਆਵਾਜ਼ ਬਣਦਿਆਂ ਤੇ ਇਕਜੁੱਟ ਹੋ ਕੇ ਕਾਂਗਰਸ ਪਾਰਟੀ 2027 ਦੇ ਮਿਸ਼ਨ ਵੱਲ ਮਜ਼ਬੂਤੀ ਨਾਲ ਅੱਗੇ ਵਧੇਗੀ। ਪਾਰਟੀ ਨੂੰ ਪਿੰਡ, ਵਾਰਡ ਤੇ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਭਵਿੱਖ ’ਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਜਨਤਾ ਨਾਲ ਸਿੱਧਾ ਰਾਬਤਾ ਵਧਾਉਣ ਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕਈ ਅਹਿਮ ਮੁੱਦਿਆਂ ’ਤੇ ਵਿਚਾਰ ਕੀਤਾ। ਕਾਂਗਰਸ ਆਗੂਆਂ ਨੇ ਇਕਜੁੱਟਤਾ ਨਾਲ ਮਿਸ਼ਨ 2027 ਨੂੰ ਸਫਲ ਬਣਾਉਣ ਦਾ ਸੰਕਲਪ ਪ੍ਰਗਟ ਕੀਤਾ।