ਪੰਜਾਬ ਡਾਇਰਜ਼ ਐਸੋਸੀਏਸ਼ਨ ਵੱਲੋਂ ਜੇਲ੍ਹ ਕੈਦੀਆਂ ਲਈ 104 ਪੱਖਿਆਂ ਦਾ ਯੋਗਦਾਨ
ਪੰਜਾਬ ਡਾਇਰਜ਼ ਐਸੋਸੀਏਸ਼ਨ ਵੱਲੋਂ ਜੇਲ੍ਹ ਕੈਦੀਆਂ ਲਈ 104 ਪੱਖਿਆਂ ਦਾ ਯੋਗਦਾਨ
Publish Date: Wed, 20 May 2026 07:05 PM (IST)
Updated Date: Thu, 21 May 2026 04:07 AM (IST)
ਪ੍ਰਿੰਸ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ
ਭਿਆਨਕ ਗਰਮੀ ਅਤੇ ਵੱਧਦੇ ਤਾਪਮਾਨ ਨੂੰ ਧਿਆਨ ਵਿੱਚ ਰੱਖਦਿਆਂ ਕੈਦੀਆਂ ਦੀ ਸੁਵਿਧਾ ਅਤੇ ਮਨੁੱਖਤਾ ਦੇ ਹਿੱਤ ਵਿੱਚ ਪੰਜਾਬ ਡਾਇਰਸ ਐਸੋਸੀਏਸ਼ਨ ਵੱਲੋਂ ਇੱਕ ਸ਼ਲਾਘਾਯੋਗ ਉਪਰਾਲਾ ਕਰਦਿਆਂ ਸੈਂਟਰਲ ਜੇਲ੍ਹ ਲੁਧਿਆਣਾ ਨੂੰ 104 ਪੱਖੇ ਭੇਂਟ ਕੀਤੇ ਗਏ। ਬੁੱਧਵਾਰ ਨੂੰ ਐਸੋਸੀਏਸ਼ਨ ਦੇ ਡਾਇਰੈਕਟਰ ਬੌਬੀ ਜਿੰਦਲ, ਕਮਲ ਚੌਹਾਨ, ਗੁਰਪ੍ਰੀਤ ਸਿੰਘ ਅਤੇ ਅੰਕਿਤ ਸਿੰਗਲਾ ਵੱਲੋਂ ਜੇਲ੍ਹ ਸੁਪਰਿੰਟੈਂਡੈਂਟ ਕੁਲਵੰਤ ਸਿੰਘ ਨੂੰ ਪੱਖੇ ਸੌਂਪੇ ਗਏ। ਇਸ ਮੌਕੇ ਜੇਲ੍ਹ ਵਿਭਾਗ ਵੱਲੋਂ ਅਨਿਲ ਭੰਡਾਰੀ, ਬਲਬੀਰ ਸਿੰਘ ਸਮੇਤ ਹੋਰ ਜੇਲ੍ਹ ਸਟਾਫ ਵੀ ਮੌਜੂਦ ਰਿਹਾ।
ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਭਾਰੀ ਗਰਮੀ ਪੈ ਰਹੀ ਹੈ, ਜਿਸ ਕਾਰਨ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਕਾਫੀ ਦਿਕ਼ਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਥਿਤੀ ਨੂੰ ਦੇਖਦਿਆਂ ਕੈਦੀਆਂ ਨੂੰ ਗਰਮੀ ਤੋਂ ਰਾਹਤ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਬੁਨਿਆਦੀ ਸੁਵਿਧਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਹ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਸਿਰਫ਼ ਆਰਥਿਕ ਮਦਦ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਲੋੜਵੰਦਾਂ ਦੀਆਂ ਜ਼ਰੂਰਤਾਂ ਨੂੰ ਸਮਝਦਿਆਂ ਉਨ੍ਹਾਂ ਦੀ ਮਦਦ ਕਰਨਾ ਹਰ ਸੰਸਥਾ ਦੀ ਨੈਤਿਕ ਜ਼ਿੰਮੇਵਾਰੀ ਹੈ। ਇਸ ਮੌਕੇ ਜੇਲ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਡਾਇਰਜ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਸਮਾਜ ਭਲਾਈ ਲਈ ਕੀਤੀਆਂ ਜਾਣ ਵਾਲੀਆਂ ਅਜਿਹੀਆਂ ਸੇਵਾਭਾਵੀ ਪਹਿਲਕਦਮੀਆਂ ਨਾ ਸਿਰਫ਼ ਪ੍ਰੇਰਣਾਦਾਇਕ ਹੁੰਦੀਆਂ ਹਨ, ਸਗੋਂ ਜ਼ਰੂਰਤਮੰਦ ਲੋਕਾਂ ਨੂੰ ਵੱਡੀ ਰਾਹਤ ਵੀ ਪ੍ਰਦਾਨ ਕਰਦੀਆਂ ਹਨ।