ਭੁਪਿੰਦਰ ਸਿੰਘ ਬਸਰਾ, ਲੁਧਿਆਣਾ : ਗ੍ਰੀਨ ਫੀਲਡ ਲੁਧਿਆਣਾ ਸਥਿਤ ਦਫ਼ਤਰ ’ਚ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਪੇ੍ਰਮ ਸਿੰਘ ਭੰਗੂ ਤੇ ਕੁਲਵੰਤ ਸਿੰਘ ਸਿੱਧੂ ਨੇ ਤੀਜੀ ਸੂਚੀ ਜਾਰੀ ਕਰਦਿਆਂ 17 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿੱਚ ਜ਼ੀਰਾ ਤੋਂ ਮੇਘਰਾਜ ਰੱਲ੍ਹਾ, ਧਰਮਕੋਟ ਤੋਂ ਹਰਪ੍ਰੀਤ ਸਿੰਘ, ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ, ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ, ਡੇਰਾਬਸੀ ਤੋਂ ਨਵਜੋਤ ਸਿੰਘ ਸੈਣੀ, ਲਹਿਰਾਗਾਗਾ ਤੋਂ ਸਤਵੰਤ ਸਿੰਘ ਖੰਡੇਬਾਦ, ਰਾਜਪੁਰਾ ਤੋਂ ਹਰਵਿੰਦਰ ਸਿੰਘ ਹਰਪਾਲਪੁਰ, ਬਾਬਾ ਬਕਾਲਾ ਤੋਂ ਗੁਰਨਾਮ ਕੌਰ, ਤਲਵੰਡੀ ਸਾਬੋ ਤੋਂ ਸੁਖਜੀਤ ਸਿੰਘ ਬਰਾੜ, ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ ਆਸਲ, ਰੋਪੜ ਤੋਂ ਦਵਿੰਦਰ ਸਿੰਘ ਰੋਡੇ ਮਾਜਰਾ, ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ, ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ, ਨਕੋਦਰ ਤੋਂ ਮਨਦੀਪ ਸਿੰਘ, ਸ਼ਾਮਚੁਰਾਸੀ ਤੋਂ ਠੇਕੇਦਾਰ ਭਗਵਾਨ ਦਾਸ, ਡੇਰਾ ਬਾਬਾ ਨਾਨਕ ਤੋਂ ਜਗਜੀਤ ਸਿੰਘ ਕਲਾਨੌਰ, ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਦੇ ਨਾਮ ਸ਼ਾਮਲ ਹਨ।

Posted By: Sunil Thapa