
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤਾਲਮੇਲ ਕਮੇਟੀ ਦੇ ਸੂਬਾਈ ਆਗੂ ਸੁਖਚੈਨ ਸਿੰਘ ਖਹਿਰਾ,ਗੁਰਨਾਮ ਸਿੰਘ ਵਿਰਕ ਅਤੇ ਸਤੀਸ਼ ਰਾਣਾ ਨੇ ਕਿਹਾ ਕਿ ਤਾਲਮੇਲ ਕਮੇਟੀ ਸਰਕਾਰ ਨੂੰ 7 ਸਤੰਬਰ ਤਕ ਮੰਗਾਂ ਦੇ ਨਿਪਟਾਰੇ ਲਈ ਗੱਲਬਾਤ ਕਰਨ ਲਈ ਅਪੀਲ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਜੇਕਰ ਸਰਕਾਰ ਨੇ ਉਕਤ ਮਿਤੀ ਤੱਕ ਮੁਲਾਜ਼ਮ ਵਿਰੋਧੀ ਪੱਤਰ ਨਾ ਲਏ ਤਾਂ 8 ਸਤੰਬਰ ਨੂੰ ਸੂਬੇ ਦੇ ਸਮੂਹ ਮੁਲਾਜ਼ਮ ਕਲਮਛੋੜ ਹੜਤਾਲ ਕਰਕੇ ਰੋਸ ਮੁਜ਼ਾਹਰੇ ਕਰਨਗੇ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ : ਹੜਤਾਲੀ ਮੁਲਾਜ਼ਮਾਂ ਵਿਰੁੱਧ ਜਾਰੀ ਕੀਤੇ ਪੱਤਰ ਵਾਪਸ ਲੈਣ ਲਈ ਐਤਵਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ 7 ਸਤੰਬਰ ਤਕ ਪੱਤਰ ਵਾਪਸ ਨਾ ਲਏ ਤਾਂ ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਤਾਲਮੇਲ ਕਮੇਟੀ ਦੇ ਸੂਬਾਈ ਆਗੂ ਸੁਖਚੈਨ ਸਿੰਘ ਖਹਿਰਾ,ਗੁਰਨਾਮ ਸਿੰਘ ਵਿਰਕ ਅਤੇ ਸਤੀਸ਼ ਰਾਣਾ ਨੇ ਕਿਹਾ ਕਿ ਤਾਲਮੇਲ ਕਮੇਟੀ ਸਰਕਾਰ ਨੂੰ 7 ਸਤੰਬਰ ਤਕ ਮੰਗਾਂ ਦੇ ਨਿਪਟਾਰੇ ਲਈ ਗੱਲਬਾਤ ਕਰਨ ਲਈ ਅਪੀਲ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਜੇਕਰ ਸਰਕਾਰ ਨੇ ਉਕਤ ਮਿਤੀ ਤੱਕ ਮੁਲਾਜ਼ਮ ਵਿਰੋਧੀ ਪੱਤਰ ਨਾ ਲਏ ਤਾਂ 8 ਸਤੰਬਰ ਨੂੰ ਸੂਬੇ ਦੇ ਸਮੂਹ ਮੁਲਾਜ਼ਮ ਕਲਮਛੋੜ ਹੜਤਾਲ ਕਰਕੇ ਰੋਸ ਮੁਜ਼ਾਹਰੇ ਕਰਨਗੇ। ਉਨ੍ਹਾਂ ਕਿਹਾ ਕਿ ਇਹ ਹੜਤਾਲ ਅਣਮਿੱਥੇ ਸਮੇਂ ਲਈ ਵੀ ਅੱਗੇ ਵਧਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 12 ਸਤੰਬਰ ਤੋਂ ਲੈ ਕੇ 20 ਸਤੰਬਰ ਤਕ ਪੰਜਾਬ ਸਰਕਾਰ ਦੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ।
30 ਸਤੰਬਰ ਨੂੰ ਚੰਡੀਗੜ੍ਹ 'ਚ ਮੁਲਾਜ਼ਮ ਵਿਧਾਨ ਸਭਾ ਬੁਲਾ ਕੇ 117 ਵਿਧਾਇਕਾਂ ਅਤੇ ਲੋਕ ਸਭਾ ਮੈਂਬਰਾਂ ਤੇ ਰਾਜ ਸਭਾ ਮੈਂਬਰਾਂ ਨੂੰ ਮੰਗਾਂ ਸਬੰਧੀ ਸਵਾਲ ਪੁੱਛਣਗੇ। 10 ਅਕਤੂਬਰ ਨੂੰ ਸੰਗਰੂਰ 'ਚ ਪੰਜਾਬ ਪੱਧਰੀ ਮਹਾਰੈਲੀ ਕੀਤੀ ਜਾਵੇਗੀ, ਜਿਸ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮ,ਪੈਨਸ਼ਨਰ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰ ‘ਮੁੱਖ ਮੰਤਰੀ ਦੀ ਸਕੱਤਰੇਤ ਚੰਡੀਗੜ੍ਹ ਤੋਂ ਸਤੌਜ ਦੀ ਵਾਪਸੀ’ ਤਹਿਤ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਸਰਕਾਰ ਨਾਲ ਸਬੰਧਤ ਸਮੂਹ ਸਰਕਾਰੀ, ਅਰਧ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।