ਖੇਡਾਂ ਦੇ ਖੇਤਰ ’ਚ ਵੱਡਾ ਕਦਮ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ’ਚ ਤਿਆਰ ਕੀਤੇ ਜਾਣਗੇ 3100 ਨਵੇਂ ਖੇਡ ਮੈਦਾਨ
ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ, ਜਿਸ ਦੇ ਤਹਿਤ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰੀਬ 3100 ਖੇਡ ਮੈਦਾਨ ਤਿਆਰ ਕਰਵਾਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਸਹਿਬਾਣਾ ਵਿਖੇ ਖੇਡ ਮੈਦਾਨ ਦੀ ਉਸਾਰੀ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ।
Publish Date: Mon, 26 Jan 2026 10:17 AM (IST)
Updated Date: Mon, 26 Jan 2026 02:48 PM (IST)
ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ। ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ, ਜਿਸ ਦੇ ਤਹਿਤ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰੀਬ 3100 ਖੇਡ ਮੈਦਾਨ ਤਿਆਰ ਕਰਵਾਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਸਹਿਬਾਣਾ ਵਿਖੇ ਖੇਡ ਮੈਦਾਨ ਦੀ ਉਸਾਰੀ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ’ਤੇ ਕਰੀਬ 36.35 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਸੁਹਿਰਦ ਯਤਨ ਕਰ ਰਹੀ ਹੈ, ਜਿਸ ਦੇ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡ ਮੈਦਾਨਾਂ ਦੇ ਨਿਰਮਾਣ ਕਾਰਜ਼ ਜੰਗੀ ਪੱਧਰ 'ਤੇ ਚੱਲ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਖੇਡ ਨਰਸਰੀਆਂ ਵਿੱਚ ਵੱਡੇ ਪੱਧਰ 'ਤੇ ਵੱਖ-ਵੱਖ ਖੇਡਾਂ ਲਈ ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਖਿਡਾਰੀਆਂ ਨੂੰ ਚੰਗੀ ਖੁਰਾਕ ਦੇ ਨਾਲ ਖੇਡਣ ਲਈ ਚੰਗਾ ਮਾਹੌਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਹਾਕੀ ਟੀਮ ਵਿੱਚ ਪੰਜਾਬੀਆਂ ਦੀ ਬਹੁ-ਗਿਣਤੀ ਇਹ ਸੰਕੇਤ ਦੇ ਰਹੀ ਹੈ ਕਿ ਸਾਡਾ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਆਪਣੀ ਪੁਰਾਣੀ ਪਛਾਣ ਬਹਾਲ ਕਰਨ ਵੱਲ ਵੱਧ ਰਿਹਾ ਹੈ।