ਪੰਜਾਬ ਸਰਕਾਰ ਨਿਰੰਤਰ ਬਿਜਲੀ ਸਪਲਾਈ ਦੇਣ ’ਚ ਹੋਈ ਫੇਲ੍ਹ : ਗਿੱਲ
ਪੰਜਾਬ ਸਰਕਾਰ ਲਸਕਾਂ ਨਿਰੰਤਰ ਬਿਜਲੀ ਸਪਲਾਈ ਦੇਣ ’ਚ ਹੋਈ ਫੇਲ੍ਹ- ਗਿੱਲ
Publish Date: Fri, 24 Apr 2026 06:32 PM (IST)
Updated Date: Fri, 24 Apr 2026 06:34 PM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਪੰਜਾਬ ਸਰਕਾਰ ਦੁਆਰਾ ਆਏ ਦਿਨ ਲਗਾਏ ਜਾ ਰਹੇ ਬਿਜਲੀ ਦੇ ਵੱਡੇ-ਵੱਡੇ ਕੱਟਾ ਤੋਂ ਸੂਬੇ ਦੇ ਲੋਕ ਪ੍ਰੇਸ਼ਾਨ ਹੋ ਗਏ ਹਨ ਅਤੇ ਚੋਣਾਂ ਦੌਰਾਨ ਆਪ ਪਾਰਟੀ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਜਲੀ ਸਰਪਲੱਸ ਹੋਣ ਦੇ ਦਾਅਦਿਆਂ ਦੀ ਫੂਕ ਉਦੋਂ ਨਿਕਲੀ ਜਦੋਂ ਗਰਮੀ ਦੇ ਮੌਸਮ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਤੇ ਬਿਜਲੀ ਵਿਭਾਗ ਵੱਲੋਂ ਵੱਡੇ ਵੱਡੇ ਕੱਟ ਲਗਾਉਣੇ ਸ਼ੁਰੂ ਕਰ ਦਿੱਤੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਲਖਵੰਤ ਸਿੰਘ ਹੈਪੀ ਗਿੱਲ ਵੱਲੋਂ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਆਪ ਪਾਰਟੀ ਵੱਲੋਂ ਲਗਾਏ ਜਾ ਰਹੇ ਕੱਟਾ ਤੋਂ ਲੋਕ ਡਾਢੇ ਪਰੇਸ਼ਾਨ ਹਨ। ਉਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਸਾਢੇ ਚਾਰ ਸਾਲ ਦਾ ਸਮਾਂ ਬੀਤਣ ਵਾਲਾ ਹੈ, ਪਰ ਆਪ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਚੁਟਕਲਿਆਂ ਤੋਂ ਸਿਵਾਏ ਨੂੰ ਕੁਝ ਵੀ ਰਾਹਤ ਨਹੀਂ ਦਿੱਤਾ। ਗਿੱਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਾ ਤਾਂ ਬਿਜਲੀ ਆ ਰਹੀ ਹੈ ਤੇ ਨਾ ਹੀ ਸਕੂਲਾਂ ਵਿਚ ਪੂਰੇ ਅਧਿਆਪਕ ਹਨ। ਉਧਰ ਪੰਜਾਬ ਦੀਆਂ ਸੜਕਾਂ ਦਾ ਬਹੁਤ ਹੀ ਬੁਰਾ ਹਾਲ ਹੈ, ਜਿਨ੍ਹਾਂ ਵਿਚ ਵੱਡੇ ਵੱਡੇ ਟੋਏ ਪਏ ਹੋਏ ਹਨ ਜਿਸ ਦੇ ਚੱਲਦੇ ਆਏ ਦਿਨ ਹਾਦਸਿਆਂ ਵਿੱਚ ਵਾਧਾ ਹੋ ਰਿਹਾ ਹੈ, ਪਰ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਦੇ ਲੋਕ ਅੱਕ ਚੁੱਕੇ ਹਨ ਅਤੇ ਹੁਣ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਵੁਤਾਵਲੇ ਹੋ ਚੁੱਕੇ ਹਨ।