ਪੰਜਾਬ ਦੇ ਦਫ਼ਤਰੀ ਕਾਮੇ 5 ਤੇ 6 ਨਵੰਬਰ ਨੂੰ ਕਰਨਗੇ ਕਲਮਛੋੜ ਹੜਤਾਲ, ਦੋ ਦਿਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਰਹੇਗਾ ਠੱਪ
ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਵਿੱਚ ਤਾਇਨਾਤ ਦਫ਼ਤਰੀ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ।
Publish Date: Mon, 02 Nov 2026 08:26 AM (IST)
Updated Date: Mon, 02 Nov 2026 08:29 AM (IST)
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਵਿੱਚ ਤਾਇਨਾਤ ਦਫ਼ਤਰੀ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗਰਨਾਮ ਸਿੰਘ ਵਿਰਕ, ਜਨਰਲ ਸਕੱਤਰ ਤਰਸੇਮ ਸਿੰਘ ਭੱਠਲ, ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ ਅਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਦਫ਼ਤਰੀ ਕਾਮਿਆਂ ਵੱਲੋਂ ਮੰਗਾਂ ਨੂੰ ਲੈ ਕੇ 3 ਨਵੰਬਰ ਨੂੰ ਸਮੂਹ ਜ਼ਿਲ੍ਹਿਆਂ ਵਿੱਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ, 4 ਨਵੰਬਰ ਨੂੰ ਸਮੁੱਚੇ ਵਿਭਾਗਾਂ ਵੱਲੋਂ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਜਦਕਿ 5 ਤੇ 6 ਨਵੰਬਰ ਨੂੰ ਦੋ ਦਿਨ ਕਲਮਛੋੜ ਹੜਤਾਲ ਕਰ ਕੇ ਸਮੁੱਚਾ ਕੰਮਕਾਜ ਠੱਪ ਰੱਖਿਆ ਜਾਵੇਗਾ।