ਪੰਜਾਬ ਸਰਕਾਰ 22 ਜਨਵਰੀ ਨੂੰ ਕਰੇ ਛੁੱਟੀ ਦਾ ਐਲਾਨ, ਜ਼ਿਲ੍ਹਾ ਭਾਜਪਾ ਪ੍ਰਧਾਨ ਧੀਮਾਨ ਨੇ ਕਿਹਾ- ਲੋਕਾਂ ਦੀਆਂ ਭਾਵਨਾਵਾਂ ਦਾ ਰੱਖਿਆ ਜਾਵੇ ਖ਼ਿਆਲ
ਕੜੇ ਸਾਲਾਂ ਦੀ ਤਪੱਸਿਆ ਅਤੇ ਲੱਖਾਂ ਰਾਮ ਭਗਤਾਂ ਦੀ ਸ਼ਹਾਦਤ ਸਦਕਾ ਅੱਜ ਪੂਰੇ ਦੇਸ਼ ਵਿਚ ਖੁਸ਼ੀ ਦਾ ਮਾਹੌਲ ਹੈ ਤੇ ਇਸ ਮਾਹੌਲ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ ਵੀ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਸੇ ਤਰ੍ਹਾਂ ਪੰਜਾਬ ਸਰਕਾਰ ਵੀ ਪੰਜਾਬ ਵਿੱਚ ਵਸਦੇ ਸਮੂਹ ਰਾਮ ਭਗਤਾਂ ਦੀਆਂ ਭਾਵਨਾਵਾਂ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਛੁੱਟੀ ਦਾ ਐਲਾਨ ਕਰਕੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕਰੇ।
Publish Date: Sun, 21 Jan 2024 01:09 PM (IST)
Updated Date: Sun, 21 Jan 2024 01:42 PM (IST)
ਗੁਰਮੀਤ ਸਿੰਘ ਨਿੱਝਰ, ਲੁਧਿਆਣਾ : 22 ਜਨਵਰੀ ਨੂੰ ਅਯੁੱਧਿਆ ’ਚ ਬਣੇ ਰਾਮ ਮੰਦਿਰ ਵਿੱਚ ਭਗਵਾਨ ਸ੍ਰੀ ਰਾਮ ਦੀ ਮੂਰਤੀ ਪ੍ਰਾਣ ਪ੍ਰਤਿਸ਼ਠਾ ਹੋਣ ਜਾ ਰਹੀ ਹੈ। ਇਸ ਦਿਨ ਨੂੰ ਲੈ ਕੇ ਪੂਰੇ ਦੇਸ਼ ’ਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਵਿੱਚ ਵੀ ਪੂਰਾ ਉਤਸ਼ਾਹ ਹੈ। ਇਸ ਦਿਹਾੜੇ ਨੂੰ ਸ਼ਰਧਾ ਨਾਲ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਲਈ ਸਮੂਹ ਪੰਜਾਬ ਵਾਸੀਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ 22 ਜਨਵਰੀ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕਰ ਕੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ ਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰੱਖਣ ਦੇ ਹੁਕਮ ਜਾਰੀ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਗੱਲਬਾਤ ਕਰਦਿਆਂ ਕੀਤਾ।
ਸੈਂਕੜੇ ਸਾਲਾਂ ਦੀ ਤਪੱਸਿਆ ਅਤੇ ਲੱਖਾਂ ਰਾਮ ਭਗਤਾਂ ਦੀ ਸ਼ਹਾਦਤ ਸਦਕਾ ਅੱਜ ਪੂਰੇ ਦੇਸ਼ ਵਿਚ ਖੁਸ਼ੀ ਦਾ ਮਾਹੌਲ ਹੈ ਤੇ ਇਸ ਮਾਹੌਲ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ ਵੀ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਸੇ ਤਰ੍ਹਾਂ ਪੰਜਾਬ ਸਰਕਾਰ ਵੀ ਪੰਜਾਬ ਵਿੱਚ ਵਸਦੇ ਸਮੂਹ ਰਾਮ ਭਗਤਾਂ ਦੀਆਂ ਭਾਵਨਾਵਾਂ ਅਤੇ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਛੁੱਟੀ ਦਾ ਐਲਾਨ ਕਰਕੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕਰੇ। ਜੇਕਰ ਪੰਜਾਬ ਸਰਕਾਰ ਨੇ ਰਾਮ ਭਗਤਾਂ ਦੀ ਇਸ ਮੰਗ ਨੂੰ ਅਣਗੌਲਿਆ ਕਰਦੀ ਹੈ ਤਾਂ ਫਿਰ ਇਹ ਸਪੱਸ਼ਟ ਹੋ ਜਾਵੇਗਾ ਕਿ ਆਮ ਆਦਮੀ ਪਾਰਟੀ ਸਨਾਤਨ ਵਿਰੋਧੀ ਪਾਰਟੀ ਹੈ ਅਤੇ ਇਸ ਨੂੰ ਜਨਤਾ ਦੀਆਂ ਭਾਵਨਾਵਾਂ ਦਾ ਕੋਈ ਸਤਿਕਾਰ ਨਹੀਂ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਡਾ: ਕਨਿਕਾ ਜਿੰਦਲ, ਜ਼ਿਲ੍ਹਾ ਮੀਤ ਪ੍ਰਧਾਨ ਮਹੇਸ਼ ਸ਼ਰਮਾ, ਮਨੀਸ਼ ਚੋਪੜਾ ਲੱਕੀ, ਹਰਸ਼ ਸ਼ਰਮਾ, ਮਹਿਲਾ ਮੋਰਚਾ ਦੀ ਜ਼ਲ੍ਹਿਾ ਪ੍ਰਧਾਨ ਸ਼ੀਨੂ ਚੁੱਘ, ਜਨਰਲ ਸਕੱਤਰ ਸੀਮਾ ਸ਼ਰਮਾ, ਜੋਤੀ ਸ੍ਰੀਵਾਸਤਵ, ਮੀਤ ਪ੍ਰਧਾਨ ਸੰਤੋਸ਼ ਅਰੋੜਾ, ਸੀਮਾ ਵਰਮਾ, ਸਕੱਤਰ ਨਵਲ ਜੈਨ ਤੇ ਹੋਰ ਹਾਜ਼ਰ ਸਨ।