ਸਫ਼ਾਈ ਸੇਵਕਾਂ ਦੀਆਂ ਮੰਗਾਂ ਤੁਰੰਤ ਮੰਨੇ ਸਰਕਾਰ : ਬਾਜਵਾ
ਪੰਜਾਬ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਤੁਰੰਤ ਮੰਨੇ-ਬਾਜਵਾ
Publish Date: Thu, 14 May 2026 06:29 PM (IST)
Updated Date: Fri, 15 May 2026 04:10 AM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ
ਨਗਰ ਕੌਂਸਲ ਸਾਹਨੇਵਾਲ ਦੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਹੜਤਾਲ ਨਗਰ ਕੌਂਸਲ ਸਾਹਨੇਵਾਲ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਹਲਕਾ ਸਾਹਨੇਵਾਲ ਦੇ ਕਾਂਗਰਸ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਪਹੁੰਚ ਕੇ ਸਫ਼ਾਈ ਸੇਵਕਾਂ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੰਘੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਜਾਬ ਦੇ ਲੋਕਾਂ ਨਾਲ ਵਾਅਦਾ ਕਰਦੇ ਸਨ ਕਿ ਉਹਨਾਂ ਦੀ ਸਰਕਾਰ ਆਉਣ ਤੇ ਕੋਈ ਵੀ ਕੱਚਾ ਮੁਲਾਜ਼ਮ ਨਹੀਂ ਹੋਏਗਾ ਅਤੇ ਜਿਹੜੇ ਬੇਰੋਜ਼ਗਾਰ ਹਨ ਉਹਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਪਰ ਅੱਜ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਅੱਜ ਵੀ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਦੇ ਲਈ ਹੜਤਾਲਾਂ ਅਤੇ ਧਰਨੇ ਕਰ ਰਹੇ ਹਨ। ਉਹਨਾਂ ਕਿਹਾ ਕਿ ਸਾਡੇ ਸਫ਼ਾਈ ਸੇਵਕ ਅਤੇ ਸੀਵਰਮੈਨ ਅੱਜ ਵੀ ਬਹੁਤ ਥੋੜੀ ਤਨਖਾਹ ਦੇ ਉੱਪਰ ਕੰਮ ਕਰ ਰਹੇ ਹਨ ਅਤੇ ਉਹਨਾਂ ਦੀ ਮੰਗ ਹੈ ਕਿ ਉਹਨਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਉਹਨਾਂ ਨੂੰ ਪੱਕਾ ਕੀਤਾ ਜਾਵੇ ਕਿਉਂਕਿ ਉਹ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਸਫਾਈ ਦਾ ਕੰਮ ਕਰ ਰਹੇ ਹਨ। ਇਸ ਮੌਕੇ ਉਹਨਾਂ ਦੇ ਨਾਲ ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਰਮੇਸ਼ ਕੁਮਾਰ ਪੱਪੂ, ਕੌਂਸਲਰ ਅਵਤਾਰ ਸਿੰਘ ਚਾਹਲ, ਕੌਂਸਲਰ ਸਮਸ਼ੇਰ ਸਿੰਘ ਸ਼ੇਰੀ, ਕੌਂਸਲਰ ਅਮਨ ਪਨੇਸਰ, ਕੌਂਸਲਰ ਕੁਲਜੀਤ ਸਿੰਘ ਸੰਧੂ, ਸੁਨੀਤਾ ਤਨੇਜਾਨੀਆ, ਸਾਬਕਾ ਕੌਂਸਲਰ ਸੰਦੀਪ ਸੋਨੀ ਆਦਿ ਹਾਜ਼ਰ ਸਨ।