ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਖਿਲਾਫ ਜੋ ਲੜਾਈ ਲੜ ਰਹੀ ਹੈ ਉਸ ਦੇ ਤਹਿਤ 1100 ਕਿਲੋ ਤੋਂ ਵੱਧ ਹੈਰੋਇਨ ਫੜੀ ਗਈ ਹੈ। ਉਹਨਾਂ ਕਿਹਾ ਕਿ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਨੂੰ ਨਸ਼ਾ ਬਣਾਉਣ ਦਾ ਸੁਪਨਾ ਸਾਕਾਰ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਮਹਾਸਾਈਕਲ ਰੈਲੀ ਲਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਉਹਨਾਂ ਦੀ ਟੀਮ ਨੂੰ ਵਧਾਈ ਦਿੱਤੀ।

ਸਤਵਿੰਦਰ ਸ਼ਰਮਾ, ਲੁਧਿਆਣਾ: ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀਏਯੂ ਮੈਦਾਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਨਸ਼ਿਆਂ ਵਿਰੁੱਧ ਇਸ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ 20 ਹਾਜ਼ਰ ਤੋਂ ਵੱਧ ਹਰ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਰਹੇ ਹਨ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਇਸ ਸ਼ਲਾਗਾ ਯੋਗ ਉਪਰਾਲੇ ਨਾਲ ਸੰਭਵ ਹੋਈ ਇਹ ਰੈਲੀ ਦੇਸ਼ ਵਿੱਚ ਨਸ਼ਿਆਂ ਦੀ ਅਲਾਮਤ ਵਿਰੁੱਧ ਇੱਕ ਨਵੀਂ ਸਫਲਤਾ ਦੀ ਕਹਾਣੀ ਲਿਖੇਗੀ। ਇਹ ਪਹਿਲੀ ਵਾਰ ਹੋਇਆ ਹੈ ਕਿ ਅਜਿਹੀ ਮੈਗਾ ਸਾਈਕਲ ਰੈਲੀ ਵਿੱਚ ਵਿੱਚ ਸ਼ਾਮਿਲ ਹੋ ਕੇ ਨਸ਼ਿਆਂ ਖਿਲਾਫ ਸੁਨੇਹਾ ਦਿੰਦੇ ਹਜ਼ਾਰਾਂ ਲੋਕ ਇਕੱਠੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਂਟ ਕਰ ਰਹੇ ਹਨ।
ਦੱਸਣਾ ਬਣਦਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦੇਣ ਲਈ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਹੈ ਰੈਲੀ ਲਗਭਗ 13 ਕਿਲੋਮੀਟਰ ਦੀ ਦੂਰੀ ਤੈਅ ਕਰਕੇ ਉਸੇ ਸਥਾਨ ਪੀਏਯੂ ਮੈਦਾਨ ਵਿਖੇ ਸਮਾਪਤ ਹੋਵੇਗੀ।
ਸਾਈਕਲ ਰੈਲੀ ਲਈ ਕੀਤੇ ਗਏ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀਜੀਪੀ ਗੌਰਵ ਯਾਦਵ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵੀ ਸੀ ਸਤਵੀਰ ਸਿੰਘ ਗੌਸਲ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਗੁਰਪ੍ਰੀਤ ਗੋਗੀ ਹਾਜ਼ਰ ਸਨ।
ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਹਿਣ ਤੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਮੇਰਾ ਦੇਸ਼ ਹੋਵੇ ਪੰਜਾਬ ਗੀਤ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ ਇਸ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਪੁੱਜਣ ਵਾਲਿਆਂ ਸਾਰਿਆਂ ਦਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਨਸ਼ਿਆਂ ਦੇ ਅਲਾਮਤ ਦੇ ਖਿਲਾਫ ਲੜਾਈ ਲੜਨੀ ਚਾਹੀਦੀ ਹੈ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਮਿਲ ਕੇ ਜਿਸ ਅਲਾਮਤ ਦੇ ਖਿਲਾਫ ਲੜਦੇ ਹਨ ਉਸਨੂੰ ਜੜੋਂ ਖਤਮ ਕਰਦੇ ਹਨ। ਮੁੱਖ ਮੰਤਰੀ ਮਾਨ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆਂ ਨੂੰ ਇਕੱਠੇ ਹੰਬਲ ਮਾਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਮੂਹਿਕ ਯਤਨਾਂ ਨਾਲ ਹੀ ਜਿੱਤਿਆ ਜਾ ਸਕਦਾ ਹੈ। ਇਸ ਲਈ ਇਹ ਰੈਲੀ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗੀ।
ਉਨ੍ਹਾਂ ਨੇ ਐਲਾਨ ਕੀਤਾ ਕਿ ਹਾਕੀ ਟੀਮ ਦੇ ਸਾਰੇ 10 ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿੱਤੇ ਜਾਣਗੇ, ਉਨ੍ਹਾਂ ਨੇ ਸੋਨ ਤਮਗਾ ਜਿੱਤਿਆ ਹੈ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਖਿਲਾਫ ਜੋ ਲੜਾਈ ਲੜ ਰਹੀ ਹੈ ਉਸ ਦੇ ਤਹਿਤ 1100 ਕਿਲੋ ਤੋਂ ਵੱਧ ਹੈਰੋਇਨ ਫੜੀ ਗਈ ਹੈ। ਉਹਨਾਂ ਕਿਹਾ ਕਿ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਨੂੰ ਨਸ਼ਾ ਬਣਾਉਣ ਦਾ ਸੁਪਨਾ ਸਾਕਾਰ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਮਹਾਸਾਈਕਲ ਰੈਲੀ ਲਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਤੇ ਉਹਨਾਂ ਦੀ ਟੀਮ ਨੂੰ ਵਧਾਈ ਦਿੱਤੀ।
ਇਸ ਮੌਕੇ ਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਮਾਗਮ ਵਿੱਚ ਡਾਕਟਰ, ਉਦਯੋਗਪਤੀ, ਵਿਦਿਆਰਥੀ, ਯੂਥ ਕਲੱਬਾਂ, ਪਿੰਡਾਂ ਦੇ ਸਰਪੰਚ ਸਮੇਤ ਹਰ ਵਰਗ ਦੇ ਲੋਕ ਨੇ ਸ਼ਮੂਲੀਅਤ ਕੀਤੀ, ਜਿਸ ਨਾਲ ਇਸ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਰੈਲੀ ਦੀ ਸਮਾਪਤੀ ਤੋਂ ਬਾਅਦ ਲੱਕੀ ਡਰਾਅ ਕੱਢਿਆ ਜਾਵੇਗਾ ਅਤੇ 151 ਚੁਣੇ ਹੋਏ ਪ੍ਰਤੀਯੋਗੀਆਂ ਨੂੰ ਸਮਾਗਮ ਤੋਂ ਬਾਅਦ ਨਵੇਂ ਸਾਈਕਲ ਦਿੱਤੇ ਜਾਣਗੇ। ਉਹਨਾਂ ਲੁਧਿਆਣਾ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਵੀ ਵਿਸਥਾਰ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦ ਨੂੰ ਜਾਣਕਾਰੀ ਦਿੱਤੀ।
ਉਹਨਾਂ ਕਿਹਾ ਕਿ ਸਮਾਪਤੀ ਤੋਂ ਬਾਅਦ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਪ੍ਰਮਾਣ ਪੱਤਰ ਅਤੇ ਮੈਡਲ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਥਾਵਾਂ 'ਤੇ ਡਾਕਟਰਾਂ ਦੀਆਂ ਟੀਮਾਂ, ਐਂਬੂਲੈਂਸਾਂ ਆਦਿ ਤਾਇਨਾਤ ਕੀਤੀਆਂ ਗਈਆਂ ਹਨ। ਪ੍ਤੀਭਾਗਿਆਂ ਨੂੰ ਰੂਟ 'ਤੇ ਜੂਸ ਪੈਕ ਵੀ ਮਿਲਣਗੇ ਫਰੂਟ ਦਾ ਪੇਪਰ ਬੰਦ ਕੀਤਾ ਗਿਆ ਹੈ।
ਇਸ ਮੌਕੇ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਸਰਾਭਾ, ਸ਼ਹੀਦ ਭਗਤ ਸਿੰਘ ਦੇ ਜੱਦੀ ਸਥਾਨ ਖਟਕੜ ਕਲਾਂ, ਹੁਸੈਨੀਵਾਲਾ ਕੌਮੀ ਸ਼ਹੀਦੀ ਸਮਾਰਕ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਸੁਖਦੇਵ ਦੇ ਜੱਦੀ ਸਥਾਨਾਂ ਦੀ ਮਿੱਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਂਟ ਕੀਤੀ ਗਈ ਜਿਨਾਂ ਵੱਲੋਂ ਉਸ ਮਿੱਟੀ ਵਿੱਚ ਵੱਖ-ਵੱਖ ਪੌਦੇ ਜਿਵੇਂ ਕਿ ‘ਟ੍ਰੀ ਆਫ਼ ਹਾਰਮੋਨੀ’, ‘ਟਰੀ ਆਫ਼ ਪ੍ਰੌਮਿਸ’, ‘ਟਰੀ ਆਫ਼ ਵਿਜ਼ਡਮ’, ‘ਟਰੀ ਆਫ਼ ਯੂਨਿਟੀ’ ਅਤੇ ‘ਟਰੀ ਆਫ਼ ਹੋਪ’ ਲਗਾਏ ਗਏ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਨੂੰ ਸਮਰਪਿਤ ਨਸ਼ਿਆਂ ਖਿਲਾਫ ਕੱਢੀ ਜਾ ਰਹੀ ਸੀ ਮਹਾਂ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜੋ ਕਰੀਬ 13 ਕਿਲੋਮੀਟਰ ਦਾ ਸਫਰ ਤੈਅ ਕਰਕੇ ਵਾਪਸ ਪੀਏਯੂ ਮੈਦਾਨ ਵਿੱਚ ਸਮਾਪਤ ਹੋਵੇਗੀ।
ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਸ਼ਿਆਂ ਵਿਰੋਧੀ ਸਾਈਕਲ ਰੈਲੀ ਕੱਢੀ ਗਈ…ਨੌਜਵਾਨਾਂ ਸਮੇਤ ਹਰ ਵਰਗ ਨੇ ਇਸ ਰੈਲੀ ‘ਚ ਸ਼ਿਰਕਤ ਕੀਤੀ…ਪੰਜਾਬ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਾਉਣ ਲਈ ਸਭ ਆਪੋ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਨੇ…
ਵੱਡੀ ਗਿਣਤੀ ‘ਚ ਸ਼ਾਮਲ ਹੋਏ ਲੋਕਾਂ ਦਾ ਬਹੁਤ ਬਹੁਤ ਧੰਨਵਾਦ… pic.twitter.com/dh8Ag2begh
— Bhagwant Mann (@BhagwantMann) November 16, 2023
ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ CM @BhagwantMann ਜੀ | Live https://t.co/n45W2A4tYp
— AAP Punjab (@AAPPunjab) November 16, 2023