- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੈਰਾਨੀ ਦੀ ਗੱਲ ਇਹ ਰਹੀ ਕਿ ਜ਼ਖ਼ਮੀ ਨੌਜਵਾਨ ਨੇ ਹਿੰਮਤ ਨਹੀਂ ਹਾਰੀ। ਕੁਝ ਦੇਰ ਬਾਅਦ ਉਸ ਨੇ ਆਪਣੀ ਐਕਟਿਵਾ ਚੁੱਕੀ ਅਤੇ ਖ਼ੁਦ ਚਲਾ ਕੇ ਘਰ ਪਹੁੰਚ ਗਿਆ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ 14 ਨਵੰਬਰ ਦੀ ਹੈ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਸ਼ਹਿਰ ’ਚ ਬਾਈਕ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਰਸਤੇ ’ਚ ਇਕ ਐਕਟਿਵਾ ਸਵਾਰ ਨੌਜਵਾਨ ਨੂੰ ਰੋਕ ਕੇ ਗੋਲੀ ਮਾਰ ਦਿੱਤੀ। ਗੋਲੀ ਨੌਜਵਾਨ ਦੇ ਪੇਟ ’ਚ ਲੱਗੀ, ਜਿਸ ਕਾਰਨ ਉਹ ਖ਼ੂਨ ਨਾਲ ਲੱਥਪੱਥ ਹੋ ਕੇ ਸੜਕ ’ਤੇ ਡਿੱਗ ਪਿਆ।
ਹੈਰਾਨੀ ਦੀ ਗੱਲ ਇਹ ਰਹੀ ਕਿ ਜ਼ਖ਼ਮੀ ਨੌਜਵਾਨ ਨੇ ਹਿੰਮਤ ਨਹੀਂ ਹਾਰੀ। ਕੁਝ ਦੇਰ ਬਾਅਦ ਉਸ ਨੇ ਆਪਣੀ ਐਕਟਿਵਾ ਚੁੱਕੀ ਅਤੇ ਖ਼ੁਦ ਚਲਾ ਕੇ ਘਰ ਪਹੁੰਚ ਗਿਆ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ 14 ਨਵੰਬਰ ਦੀ ਹੈ। ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਰਾਮ ਨਗਰ ਵਾਸੀ ਰੀਨਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਪੁੱਤਰ ਵਿਕਾਸ 14 ਨਵੰਬਰ 2026 ਨੂੰ ਕੰਮ ਦੇ ਸਿਲਸਿਲੇ ’ਚ ਆਪਣੀ ਐਕਟਿਵਾ ’ਤੇ ਘਰੋਂ ਨਿਕਲਿਆ ਸੀ। ਜਦੋਂ ਉਹ ਈਡਬਲਿਊਐੱਸ ਕਾਲੋਨੀ ਦੇ ਕੱਟ ਨੇੜੇ ਪਹੁੰਚਿਆ ਤਾਂ ਪਿੱਛਿਓਂ ਬਾਈਕ ’ਤੇ ਸਵਾਰ ਹੋ ਕੇ ਦੋ ਅਣਪਛਾਤੇ ਨੌਜਵਾਨ ਆਏ। ਉਨ੍ਹਾਂ ਨੇ ਵਿਕਾਸ ਨੂੰ ਰਸਤੇ ’ਚ ਰੋਕ ਲਿਆ। ਸ਼ਿਕਾਇਤ ਮੁਤਾਬਕ, ਬਾਈਕ ’ਤੇ ਪਿੱਛੇ ਬੈਠੇ ਨੌਜਵਾਨ ਨੇ ਆਪਣੇ ਕੋਲ ਮੌਜੂਦ ਪਿਸਤੌਲ ਨਾਲ ਵਿਕਾਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਮਾਰ ਦਿੱਤੀ। ਗੋਲੀ ਸਿੱਧੀ ਉਸ ਦੇ ਪੇਟ ’ਚ ਲੱਗੀ ਅਤੇ ਉਹ ਸੜਕ ’ਤੇ ਡਿੱਗ ਪਿਆ।
ਗੋਲੀ ਲੱਗਣ ਦੇ ਬਾਵਜੂਦ ਵਿਕਾਸ ਨੇ ਹਿੰਮਤ ਜੁਟਾਈ। ਉਸ ਨੇ ਆਪਣੀ ਐਕਟਿਵਾ ਚੁੱਕੀ ਅਤੇ ਖ਼ੁਦ ਚਲਾ ਕੇ ਘਰ ਪਹੁੰਚ ਗਿਆ। ਪੁੱਤਰ ਨੂੰ ਖ਼ੂਨ ਨਾਲ ਲੱਥਪੱਥ ਦੇਖ ਕੇ ਪਰਿਵਾਰਕ ਮੈਂਬਰ ਘਬਰਾ ਗਏ ਅਤੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਵਿਕਾਸ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ।
ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਪੁਲਿਸ
ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਰੀਨਾ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਬੀਐੱਨਐੱਸ ਦੀਆਂ ਧਾਰਾਵਾਂ 126(2), 109, 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਤੇ 59 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਆਲੇ-ਦੁਆਲੇ ਦੇ ਇਲਾਕਿਆਂ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਦੇ ਨਾਲ-ਨਾਲ ਗੋਲੀ ਚਲਾਉਣ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।