Punjab Monsoon Update : ਪੰਜਾਬ 'ਚ ਕੱਲ੍ਹ ਦਸਤਕ ਦੇਵੇਗਾ ਮੌਨਸੂਨ ! ਕਈ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਪੜ੍ਹੋ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ
Punjab Monsoon 2022 : ਅਗਲੇ 24 ਤੋਂ 36 ਘੰਟਿਆਂ ਦੌਰਾਨ ਚੰਡੀਗਡ਼੍ਹ ਸਮੇਤ ਪੰਜਾਬ ਤੇ ਹਰਿਆਣੇ ਦੇ ਵੱਖ-ਵੱਖ ਹਿੱਸਿਆਂ ’ਚ ਹਲਕੀ ਬਾਰਿਸ਼, ਗਰਜ-ਚਮਕ ਨਾਲ ਬੁਛਾਰਾਂ ਪੈਣ ਦੀ ਸੰਭਾਵਨਾ ਹੈ। 30 ਜੂਨ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Publish Date: Wed, 29 Jun 2022 07:18 AM (IST)
Updated Date: Wed, 29 Jun 2022 12:37 PM (IST)
Punjab Monsoon 2022 Updates : ਜਾਸੰ, ਲੁਧਿਆਣਾ : ਪੰਜਾਬ ’ਚ ਮੰਗਲਵਾਰ ਨੂੰ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ, ਹਾਲਾਂਕਿ ਵਿਚ-ਵਿਚ ਬੱਦਲਾਂ ਦਾ ਆਉਣਾ-ਜਾਣਾ ਵੀ ਲੱਗਿਆ ਰਿਹਾ। ਇਸ ਦੇ ਬਾਵਜੂਦ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਪਾਰਾ 44 ਡਿਗਰੀ ਸੈਲਸੀਅਸ ਤੋਂ ਪਾਰ ਦਰਜ ਕੀਤਾ ਗਿਆ। ਦੂਜੇ ਪਾਸੇ ਮੌਸਮ ਕੇਂਦਰ ਚੰਡੀਗਡ਼੍ਹ ਦੇ ਤਾਜ਼ਾ ਅਨੁਮਾਨ ਅਨੁਸਾਰ ਬੁੱਧਵਾਰ ਨੂੰ ਪੰਜਾਬ ’ਚ ਮੌਨਸੂਨ ਤੋਂ ਪਹਿਲਾਂ ਦੀ ਬਾਰਿਸ਼ ਹੋਵੇਗੀ ਜਦਕਿ ਵੀਰਵਾਰ ਯਾਨੀ 30 ਜੂਨ ਮੌਨਸੂਨ ਪੰਜਾਬ ’ਚ ਦਸਤਕ ਦੇ ਸਕਦਾ ਹੈ। ਜੇ 30 ਜੂਨ ਨੂੰ ਮੌਨਸੂਨ ਨਹੀਂ ਆਉਂਦਾ ਤਾਂ ਪਹਿਲੀ ਜੁਲਾਈ ਨੂੰ ਇਸ ਦਾ ਆਉਣਾ ਤੈਅ ਮੰਨਿਆ ਜਾ ਰਿਹਾ ਹੈ। ਮੌਸਮ ਕੇਂਦਰ ਚੰਡੀਗਡ਼੍ਹ ਦੇ ਨਿਰਦੇਸ਼ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ, ਹਰਿਆਣਾ ਤੇ ਚੰਡੀਗਡ਼੍ਹ ਦੇ ਕੁਝ ਇਲਾਕਿਆਂ ’ਚ 30 ਜੂਨ ਤੋਂ ਪਹਿਲੀ ਜੁਲਾਈ ਦੌਰਾਨ ਮੌਨਸੂਨ ਦੇ ਅੱਗੇ ਵਧਣ ਦੇ ਮਾਕੂਲ ਹਾਲਾਤ ਹਨ।
ਅਗਲੇ 24 ਤੋਂ 36 ਘੰਟਿਆਂ ਦੌਰਾਨ ਚੰਡੀਗਡ਼੍ਹ ਸਮੇਤ ਪੰਜਾਬ ਤੇ ਹਰਿਆਣੇ ਦੇ ਵੱਖ-ਵੱਖ ਹਿੱਸਿਆਂ ’ਚ ਹਲਕੀ ਬਾਰਿਸ਼, ਗਰਜ-ਚਮਕ ਨਾਲ ਬੁਛਾਰਾਂ ਪੈਣ ਦੀ ਸੰਭਾਵਨਾ ਹੈ। 30 ਜੂਨ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਜਦਕਿ ਪਹਿਲੀ ਜੁਲਾਈ ਨੂੰ ਪੰਜਾਬ ’ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰੀ ਬਾਰਿਸ਼ ਨੂੰ ਲੈ ਕੇ ਕਿਸਾਨਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।