
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਰਸੀ ਸਮਾਗਮਾਂ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਸੰਗਤਾਂ -ਸੰਤ ਬਾਬਾ ਅਮੀਰ ਸਿੰਘ

-ਸੰਤ ਬਾਬਾ ਸੁੱਚਾ ਸਿੰਘ ਦੀ ਬਰਸੀ ਸਬੰਧੀ ਸਮਾਗਮ ਜਾਰੀ, ਪਾਠ ਦੇ ਭੋਗ ਉਪਰੰਤ ਸਜਣਗੇ ਦੀਵਾਨ
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਸ੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਦੀ 24 ਵੀਂ ਸਲਾਨਾਂ ਬਰਸੀ ਸਬੰਧੀ ਸਮਾਗਮ ਨਿਰੰਤਰ ਚੱਲ ਰਹੇ ਹਨ। ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਦੱਸਿਆ ਕਿ ਅੱਜ ਰਾਤ 8 ਵਜੇ ਤੋਂ ਰੈਣਸਬਾਈ ਕੀਰਤਨ ਭਾਈ ਅਮਨਦੀਪ ਸਿੰਘ ਜੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ 24 ਅਗਸਤ ਨੂੰ ਰਾਤ 6 ਵਜੇ ਤੋਂ 10 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਸਜੇਗਾ। 25 ਅਗਸਤ ਮੰਗਲਵਾਰ ਸਵੇਰੇ 10 ਵਜੇ ਤੋਂ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਜਦਕਿ ਦੀਵਾਨ ਆਸਥਾਨ ਵਿਖੇ 10 ਵਜੇ ਤੋਂ 2 ਵਜੇ ਤੱਕ ਬੀਬੀਆਂ ਵੱਲੋਂ ਸਮਾਗਮ ਹੋਵੇਗਾ ਰਾਤ 7 ਵਜੇ ਤੋਂ 10 ਵਜੇ ਤੱਕ ਗੁਰਮਤਿ ਰਾਗੀ ਸਭਾ ਲੁਧਿਆਣੇ ਵੱਲੋਂ ਵਿਸ਼ੇਸ਼ ਕੀਰਤਨ ਸਮਾਗਮ ਹੋਵੇਗਾ। 26 ਅਗਸਤ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਵੱਖ-ਵੱਖ ਅਕੈਡਮੀਆਂ ਵੱਲੋਂ ਅਤੇ ਰਾਤ 7 ਵਜੇ ਤੋਂ 2 ਵਜੇ ਤੱਕ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਕੀਰਤਨ ਕੀਤਾ ਜਾਵੇਗਾ। 27 ਅਗਸਤ ਸਵੇਰੇ 10 ਵਜੇ ਭੋਗ ਸ੍ਰੀ ਅਖੰਡ ਪਾਠ ਸਾਹਿਬ ਉਪਰੰਤ ਸਾਰਾ ਦਿਨ ਦੀਵਾਨ ਸਜਾਏ ਜਾਣਗੇ। ਬਰਸੀ ਸਮਾਗਮਾਂ ਦੌਰਾਨ ਤਖ਼ਤ ਸਾਹਿਬਾਨਾਂ ਦੇ ਜਥੇਦਾਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਸਹਿਬਾਨ, ਸਿੱਖ ਸਮਾਜ ਲਈ ਸੇਵਾਵਾਂ ਨਿਭਾਉਣ ਵਾਲੀਆਂ ਸ਼ਖਸ਼ੀਅਤਾਂ, ਵਿਦਿਅਕ, ਸਮਾਜਿਕ, ਕਾਰੋਬਾਰ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਸ਼ਖਸ਼ੀਅਤਾਂ ਵੀ ਬਰਸੀ ਸਮਾਗਮਾਂ ਵਿੱਚ ਸਮੂਲੀਅਤ ਕਰਨਗੀਆਂ। ਸੰਤ ਬਾਬਾ ਅਮੀਰ ਸਿੰਘ ਨੇ ਸਮੂਹ ਸਿੱਖ ਸੰਗਤ ਨੂੰ ਮਹਾਂਪੁਰਸ਼ਾਂ ਦੀ ਯਾਦ ’ਚ ਕਰਵਾਏ ਜਾ ਰਹੇ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ ਗਈ ਹੈ।