- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
-ਸੰਗਠਨ ਨੂੰ ਮਜ਼ਬੂਤ ਕਰਨ

-ਸੰਗਠਨ ਨੂੰ ਮਜ਼ਬੂਤ ਕਰਨ ਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਪਾਰਟੀ ਨਾਲ ਜੋੜਨ ਵੱਲ ਅਹਿਮ ਕਦਮ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਵੱਲੋਂ ਪਾਰਟੀ ਸੰਗਠਨ ਦਾ ਵਿਸਥਾਰ ਕਰਦਿਆਂ ਵੱਖ-ਵੱਖ ਸੈੱਲਾਂ ਦੇ ਮੁਖੀਆਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਦਾ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਪਾਰਟੀ ਦੀ ਪਕੜ ਮਜ਼ਬੂਤ ਕਰਨ ਦੇ ਨਾਲ-ਨਾਲ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨਾ ਹੈ।
ਇਸ ਮੌਕੇ ਸੁਨੀਲ ਮੋਦਗਿਲ ਨੇ ਵਿਨੋਦ ਕਾਲੀਆ ਨੂੰ ਸੀਨੀਅਰ ਸਿਟੀਜ਼ਨ ਸੈੱਲ, ਨਰਿੰਦਰ ਦੱਤਾ ਨੂੰ ਐੱਨਜੀਓ ਸੈੱਲ, ਸੌਰਵ ਸਿੰਘ ਠਾਕੁਰ ਨੂੰ ਪੂਰਵਾਂਚਲ ਸੈੱਲ, ਸੰਜੇ ਸ਼ਰਮਾ ਨੂੰ ਟਰਾਂਸਪੋਰਟ ਸੈੱਲ, ਕ੍ਰਾਂਤੀ ਡੋਗਰਾ ਨੂੰ ਹਿਮਾਚਲ ਸੈੱਲ ਅਤੇ ਰੋਬਿਨ ਚੁੱਘ ਨੂੰ ਪੁਲਿਸ ਐਂਡ ਐਡਮਿਨਿਸਟ੍ਰੇਟਿਵ ਸੈੱਲ ਦੀ ਜ਼ਿੰਮੇਵਾਰੀ ਸੌਂਪੀ ਹੈ। ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਨੂੰ ਪਾਰਟੀ ਨਾਲ ਜੋੜ ਕੇ ਜਨ ਸੇਵਾ ਅਤੇ ਰਾਸ਼ਟਰ ਹਿੱਤ ਦੇ ਕਾਰਜਾਂ ਨੂੰ ਅੱਗੇ ਵਧਾਉਣਾ ਹੈ। ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਸ਼ ਸ਼ਰਮਾ, ਸ਼ੀਨੂ ਚੁੱਘ, ਕੈਲਾਸ਼ ਚੌਧਰੀ, ਸਾਰੇ ਸੈੱਲਾਂ ਦੇ ਇੰਚਾਰਜ ਇੰਦਰ ਅਗਰਵਾਲ ਸਮੇਤ ਭਾਜਪਾ ਦੇ ਹੋਰ ਵਰਕਰ ਵੀ ਮੌਜੂਦ ਸਨ।