- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਚੌਪਹਿਰਾ ਸਮਾਗਮ ਕਰਵਾਇਆ

-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਕਰਵਾਇਆ ਚੌਪਹਿਰਾ ਸਮਾਗਮ
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਪਤਾਹਿਕ ਚੌਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਹਿੱਸਾ ਲਿਆ। ਚੌਪਹਿਰਾ ਸਮਾਗਮ 'ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਕੀਤਾ ਗਿਆ, ਜਿਸ ਵਿਚ ਬੁੱਢਾ ਦਲ ਦੇ ਮੁੱਖ ਕਥਾਵਾਚਕ ਭਾਈ ਸੁਖਜੀਤ ਸਿੰਘ ਜੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ, ਜਿਨ੍ਹਾਂ ਵੱਲੋਂ 'ਗੁਰੂ ਲਾਧੋ ਰੇ' ਦਿਵਸ ਬਾਰੇ ਸੰਗਤ ਨੂੰ ਜਾਣੂੰ ਕਰਵਾਇਆ ਤੇ ਚੌਪਹਿਰਾ ਜਪ ਤਪ ਸਮਾਗਮ ਦੀ ਮਹੱਤਤਾ ਬਾਰੇ ਸੰਗਤ ਨੂੰ ਜਾਗਰੂਕ ਕੀਤਾ। ਕਥਾ ਵਿਚਾਰਾਂ ਕਰਨ ਉਪਰੰਤ ਬੀਬੀਆਂ ਦੇ ਜੱਥੇ ਵੱਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਿੱਖ ਸਿਧਾਂਤਾਂ ਬਾਰੇ ਦੱਸਣ ਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕਰਨ।
ਗੁਰੂਘਰ ’ਚ ਅਰਦਾਸ ਉਪਰੰਤ ਗੁਰੂ ਕੇ ਲੰਗਰ ਸੰਗਤ ਨੂੰ ਅਤੁੱਟ ਵਰਤਾਏ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਸੁਖਜੀਤ ਸਿੰਘ ਤੇ ਉਹਨਾਂ ਦੇ ਜੱਥੇ ਨੂੰ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ, ਟਰੱਸਟੀ ਹਰਪ੍ਰੀਤ ਸਿੰਘ ਰਾਜਧਾਨੀ, ਨਵਪ੍ਰੀਤ ਸਿੰਘ ਥਿੰਦਰਾ, ਅਮਰਜੀਤ ਸਿੰਘ ਟਿੱਕਾ, ਜਸਵਿੰਦਰ ਸਿੰਘ ਸੇਠੀ, ਅਮਰਪਾਲ ਸਿੰਘ ਸਰਨਾ, ਹਰਵਿੰਦਰ ਸਿੰਘ ਚਾਵਲਾ ਹਾਜ਼ਰ ਸਨ।