- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲ ਸਪਲਾਈ ਸੈਨੀਟੇਸ਼ਨ ਮੁਲਾਜ਼ਮਾਂ ਵੱਲੋਂ ਮੁੰਡੀਆਂ ਦੇ ਘਰ ਸਾਹਮਣੇ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ

-ਤਨਖ਼ਾਹਾਂ ’ਚ ਵਾਧੇ ਸਮੇਤ ਚਾਰ ਮੁੱਖ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਦਿੱਤਾ ਮੰਗ ਪੱਤਰ
14
ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ/ਸਾਹਨੇਵਾਲ
ਸੋਸ਼ਲ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਮਿਸ਼ਨ ਸਟਾਫ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਕਰਦਿਆਂ ਅੱਜ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਨਿਵਾਸ ਸਥਾਨ ਸਾਹਮਣੇ ਅਣਮਿੱਥੇ ਸਮੇਂ ਦੇ ਲਈ ਧਰਨਾ ਸ਼ੁਰੂ ਕਰ ਦਿੱਤਾ। ਯੂਨੀਅਨ ਯੂਨੀਅਨ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਨੂੰ ਭੇਜੇ ਗਏ ਮੰਗ ਪੱਤਰ ਵਿੱਚ ਮਿਸ਼ਨ ਸਟਾਫ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਮੁਲਾਜ਼ਮ ਆਗੂ ਨੇ ਕਿਹਾ ਕਿ ਮਿਸ਼ਨ ਸਟਾਫ ਵੱਲੋਂ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਪਰ ਉਨ੍ਹਾਂ ਦੀਆਂ ਮੰਗਾਂ ਵੱਲ ਬਣਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਮਿਸ਼ਨ ਸਟਾਫ ਦੀਆਂ ਤਨਖਾਹਾਂ ਵਿੱਚ 10 ਫ਼ੀਸਦੀ ਸਾਲਾਨਾ ਇਨਕਰੀਮੈਂਟ ਦੇਣ ਦੀ ਮੰਗ ਕੀਤੀ ਹੈ।
ਇਸ ਤੋਂ ਇਲਾਵਾ 1 ਅਪ੍ਰੈਲ 2023 ਤੋਂ ਬਕਾਇਆ ਤਨਖਾਹ ਸਬੰਧੀ ਮਸਲਿਆਂ ਦਾ ਨਿਪਟਾਰਾ ਕਰਨ ਅਤੇ ਵੱਖ-ਵੱਖ ਸਟਾਫ ਦੀਆਂ ਤਨਖਾਹਾਂ ਤੇ ਆਰਥਿਕ ਹੱਕਾਂ ਵਿੱਚ ਸੁਧਾਰ ਕਰਨ ਦੀ ਮੰਗ ਵੀ ਕੀਤੀ ਗਈ ਹੈ। ਯੂਨੀਅਨ ਦੀ ਇੱਕ ਹੋਰ ਮੁੱਖ ਮੰਗ ਹੈ ਕਿ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਮਿਸ਼ਨ ਸਟਾਫ ਨੂੰ ਰੈਗੂਲਰ ਕੀਤਾ ਜਾਵੇ। ਕਈ ਕਰਮਚਾਰੀ ਸਾਲ 2011 ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਇਸ ਲਈ ਉਨ੍ਹਾਂ ਦੇ ਤਜਰਬੇ ਅਤੇ ਲੰਬੀ ਸੇਵਾ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ ਤਨਖਾਹਾਂ ਵਿੱਚ 20 ਤੋਂ 25 ਫ਼ੀਸਦੀ ਵਾਧਾ ਕਰਨ ਜਾਂ ਸੀਐੱਸਆਰ ਰੂਲਜ਼/ਨਿਯਮਾਂ ਅਨੁਸਾਰ ਬਣਦੇ ਆਰਥਿਕ ਲਾਭ ਦਿੱਤੇ ਜਾਣ । ਉਹਨਾਂ ਕਿਹਾ ਕਿ ਕਰਮਚਾਰੀ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬਾ ਸਮਾਂ ਲਟਕਾਇਆ ਨਹੀਂ ਜਾਣਾ ਚਾਹੀਦਾ। ਉਹਨਾਂ ਕਿਹਾ ਕਿ ਉਹ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਦੇ ਬਾਹਰ ਧਰਨੇ ਤੇ ਬੈਠੇ ਹਨ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ ਉਸ ਸਮੇਂ ਤੱਕ ਉਹ ਆਪਣਾ ਧਰਨਾ ਨਹੀਂ ਚੁੱਕਣਗੇ।--