
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਹਿਲੇ ਪੰਨੇ ਲਈ-ਫੂਡ ਸਪਲਾਈ ਇੰਸਪੈਕਟਰਾਂ ਤੇ ਸਹਾਇਕ ਅਫਸਰਾਂ ਨੇ ਜਿਲ੍ਹਾ ਪੱਧਰੀ ਦਿੱਤਾ ਧਰਨਾ

-ਕਿਹਾ, 26 ਅਗਸਤ ਤੋਂ ਸੰਘਰਸ਼ ਨੂੰ ਕੀਤਾ ਜਾਵੇਗਾ ਹੋਰ ਤੇਜ਼
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਸਰਕਾਰ ਦੇ ਹੋਰ ਦਫ਼ਤਰਾਂ ਦੇ ਮੁਲਾਜ਼ਮਾਂ ਦੀ ਤਰ੍ਹਾਂ ਖੁਰਾਕ ਅਤੇ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਵੀ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਅੱਜ ਵਿਭਾਗ ਖੁਰਾਕ ਅਤੇ ਸਪਲਾਈ ਦੇ ਫੀਲਡ ਸਟਾਫ (ਇੰਸਪੈਕਟਰਾਂ ਤੇ ਸਹਾਇਕ ਖੁਰਾਕ ਸਪਲਾਈ ਅਫਸਰਾਂ) ਵੱਲੋਂ ਵਿੱਢੇ ਗਏ ਸੰਘਰਸ਼/ਅਣਮਿੱਥੀ ਹੜਤਾਲ ਨੂੰ ਜਾਰੀ ਰੱਖਦੇ ਹੋਏ ਜ਼ਿਲ੍ਹਾ ਪੱਧਰ ਹੈੱਡ ਕੁਆਟਰਾਂ ਤੇ ਧਰਨੇ ਦਿੱਤੇ, ਜਿਸ ਵਿੱਚ ਹਰ ਇਕ ਨਿਰੀਖਿਅਕ ਵੱਲੋਂ ਪਹੁੰਚ ਕੇ ਸੰਘਰਸ਼ ਨੂੰ ਪੂਰਾ ਸਮਰਥਨ ਦਿੱਤਾ ਗਿਆ। ਧਰਨਿਆਂ ਵਿੱਚ ਸਹਾਇਕ ਖੁਰਾਕ ਸਪਲਾਈ ਅਫਸਰ ਯੂਨੀਅਨ ਵੱਲੋਂ ਵੱਡੀ ਗਿਣਤੀ ’ਚ ਹਾਜ਼ਰੀ ਲਗਵਾਈ ਗਈ। ਇਸ ਧਰਨੇ ਨੂੰ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਫੀਲਡ ਸਟਾਫ ਦੀਆਂ ਨਜਾਇਜ਼ ਰਿਕਵਰੀਆਂ ਅਤੇ ਕਨਵੇਐਂਸ ਅਲਾਊਂਸ ਸਬੰਧੀ ਮੰਗਾਂ ਨੂੰ ਤੁਰੰਤ ਨਾ ਮੰਨਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਜਥੇਬੰਦੀ ਦੀ ਸਟੇਟ ਬਾਡੀ ਵੱਲੋਂ ਚੰਡੀਗੜ੍ਹ ਵਿਖੇ ਪਹੁੰਚ ਕੇ ਪੰਜਾਬ ਰਾਜ ਦੀਆਂ ਸਮੂਹ ਖਰੀਦ ਏਜੰਸੀਆਂ ਦੇ ਅਹੁਦੇਦਾਰਾਂ ਨਾਲ ਖੁਰਾਕ ਸਪਲਾਈ ਵਿਭਾਗ ਦੇ ਵਿੱਢੇ ਗਏ ਸੰਘਰਸ਼ ਬਾਰੇ ਚਰਚਾ ਕੀਤੀ। ਇਸ ਮੌਕੇ ਜਸਬੀਰ ਸਿੰਘ ਰੱਕੜ ਪ੍ਰਧਾਨ ਮਾਰਕਫੈਡ ਮੁਲਾਜ਼ਮ ਯੂਨੀਅਨ ਪੰਜਾਬ, ਵਿਨੈ ਸ਼ਰਮਾ ਪ੍ਰਧਾਨ ਪੰਜਾਬ ਸਟੇਟ ਵੇਅਰ ਹਾਊਸ ਮੁਲਾਜ਼ਮ ਯੂਨੀਅਨ ਪੰਜਾਬ, ਹਰਜੀਤ ਸਿੰਘ ਖੇੜੀ ਪ੍ਰਧਾਨ ਫੂਡ ਸਪਲਾਈ ਮੁਲਾਜ਼ਮ ਯੂਨੀਅਨ ਪੰਜਾਬ, ਸਤਿੰਦਰਪਾਲ ਸਿੰਘ ਬਰਾੜ ਪ੍ਰਧਾਨ ਪਨਸਪ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਐਲਾਨ ਕੀਤਾ ਗਿਆ ਕਿ ਜੇਕਰ 25 ਅਗਸਤ ਨੂੰ ਫੂਡ ਸਪਲਾਈ ਮੰਤਰੀ ਨਾਲ ਮੀਟਿੰਗ ਵਿੱਚ ਫੀਲਡ ਸਟਾਫ ਉਤੇ ਪੈ ਰਹੀਆਂ ਨਜਾਇਜ਼ ਲੇਟ ਡਾਕੂਮੈਂਟ ਰਿਕਵਰੀਆਂ ਲਈ ਕੋਈ ਰਾਹਤ ਨਹੀਂ ਮਿਲੀ ਤਾਂ 26 ਅਗਸਤ ਤੋਂ ਪੰਜਾਬ ਰਾਜ ਦੀਆਂ ਸਮੂਹ ਪਰੀਦ ਏਜੰਸੀਆਂ ਵੱਲੋਂ ਇੱਕਠੇ ਹੋ ਕੇ ਪੂਰੇ ਪੰਜਾਬ ਦਾ ਹਰ ਤਰ੍ਹਾਂ ਦਾ ਕੰਮ ਬੰਦ ਕਰ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਅਜੇਦੀਪ ਮੱਟੂ ਨੇ ਵੀ ਸੰਬੋਧਨ ਕੀਤਾ।