
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਰ਼ੂਰੀ ਖ਼ਬਰ 4 ਨੰਬਰ ਲਈ-ਸੰਤ ਬਾਬਾ ਨਿਧਾਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

-ਸੇਵਾ ਤੇ ਭਗਤੀ ਦੇ ਪੁੰਜ ਸਨ ਸੰਤ ਬਾਬਾ ਨਿਧਾਨ ਸਿੰਘ : ਭੁਪਿੰਦਰ ਸਿੰਘ
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ ਲੁਧਿਆਣਾ
ਪੰਥ ਦੀ ਮਹਾਨ ਸ਼ਖਸ਼ੀਅਤ ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਤੇ ਸਿਮਰਨ ਦੇ ਮੁਜੱਸਮਾ ਸਨ। ਜਿੰਨਾ ਨੇ ਆਪਣਾ ਸਮੁੱਚਾ ਜੀਵਨ ਗੁਰੂ ਘਰ ਵਿੱਚ ਲੰਗਰ ਦੀ ਸੇਵਾ ਨੂੰ ਸਮਰਪਿਤ ਕੀਤਾ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭੁਪਿੰਦਰ ਸਿੰਘ ਮੁੱਖ ਸੇਵਾਦਾਰ ਨਿਸ਼ਕਾਮ ਨਾਮ ਸਿਮਰਨ ਸੇਵ ਸੁਸਾਇਟੀ ਨੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸੰਤ ਬਾਬਾ ਨਿਧਾਨ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋ ਕਰਵਾਏ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ।
ਇਸ ਤੋ ਪਹਿਲਾਂ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ, ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਸੰਤ ਬਾਬਾ ਨਿਧਾਨ ਸਿੰਘ ਜੀ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਇਸੇ ਲੜੀ ਤਹਿਤ ਅਗਲੇ ਹਫ਼ਤਾਵਾਰੀ ਸਮਾਗਮ ’ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਰਾਜ ਸਿੰਘ ਮਾਰਕੰਡੇ ਵਾਲਿਆ ਦਾ ਕੀਰਤਨੀ ਜੱਥਾ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ। ਸਮਾਗਮ ’ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ) ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ,) ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ, ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ,ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ’ਤੇ ਹਾਜ਼ਰ ਸਨ।