
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਾਰਡ ਨੰ. 27 'ਚ ਆਧੁਨਿਕ ਵੈਂਡਿੰਗ ਜ਼ੋਨ ਦਾ ਉਦਘਾਟਨ

-ਕਿਹਾ, ਰੇਹੜੀ-ਫੜ੍ਹੀ ਵਾਲਿਆਂ ਨੂੰ ਮਿਲੇਗਾ ਸੁਚੱਜਾ ਤੇ ਸਨਮਾਨਜਨਕ ਸਥਾਨ
27)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਾਰਡ-27 ਅਧੀਨ, ਸ਼ੇਰਪੁਰ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ 100 ਫੁੱਟਾ ਰੋਡ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਜਾ ਰਹੇ ਆਧੁਨਿਕ ਵੈਂਡਿੰਗ ਜ਼ੋਨ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਵੈਂਡਿੰਗ ਜ਼ੋਨ ਦਾ ਮੁੱਖ ਉਦੇਸ਼ ਰੇਹੜੀ-ਫੜੀ ਲਗਾ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨ ਵਾਲੇ ਮਿਹਨਤੀ ਭੈਣਾਂ-ਭਰਾਵਾਂ ਨੂੰ ਇਕ ਸੁਚੱਜਾ, ਸੁਰੱਖਿਅਤ ਅਤੇ ਸਨਮਾਨਜਨਕ ਕਾਰੋਬਾਰੀ ਸਥਾਨ ਮੁਹੱਈਆ ਕਰਵਾਉਣਾ ਹੈ।
ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਛੋਟੇ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਨੂੰ ਬਿਹਤਰ ਸਹੂਲਤਾਂ ਮਿਲਣ ਦੇ ਨਾਲ-ਨਾਲ ਇਲਾਕੇ ਦੀ ਸੁੰਦਰਤਾ ਤੇ ਸਫ਼ਾਈ ਵਿੱਚ ਵੀ ਸੁਧਾਰ ਆਵੇਗਾ। ਵੈਂਡਿੰਗ ਜ਼ੋਨ ਬਣਨ ਨਾਲ ਸੜਕਾਂ 'ਤੇ ਬੇਤਰਤੀਬੀ ਨਾਲ ਲੱਗਣ ਵਾਲੀਆਂ ਰੇਹੜੀਆਂ ਕਾਰਨ ਪੈਦਾ ਹੋਣ ਵਾਲੀ ਟ੍ਰੈਫਿਕ ਸਮੱਸਿਆਵਾਂ ਨੂੰ ਵੀ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਆਵਾਜਾਈ ਲਈ ਵਧੇਰੇ ਸੁਵਿਧਾਜਨਕ ਮਾਹੌਲ ਮਿਲੇਗਾ। ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਹਲਕੇ ਦੇ ਹਰ ਵਾਰਡ ਵਿਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਵਿਧਾਇਕਾ ਛੀਨਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਤੇ ਹਲਕੇ ਦਾ ਸਰਬਪੱਖੀ ਵਿਕਾਸ ਹੀ ਸਾਡਾ ਮੁੱਖ ਸੰਕਲਪ ਹੈ। ਵਿਕਾਸ ਦੇ ਕੰਮ ਇਸੇ ਤਰ੍ਹਾਂ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਯੂਥ ਕਲੱਬ ਪੰਜਾਬ ਦੇ ਕੋਆਰਡੀਨੇਟਰ ਭੁਪਿੰਦਰ ਸਿੰਘ ਗਿੱਲ, ਅਮਰਿੰਦਰ ਸਿੰਘ ਛਾਬੜਾ, ਰਾਜੂ ਸ਼ੇਰਪੁਰੀਆ, ਜਤਿੰਦਰ ਬੈਂਕੀਆ, ਸੂਰਜ ਪਰਚਾ ਤੇ ਸਬਜ਼ੀ ਮੰਡੀ ਦੇ ਪ੍ਰਧਾਨ ਰਾਮਦਾਸ ਸਮੇਤ ਪਾਰਟੀ ਦੇ ਹੋਰ ਆਗੂ ਤੇ ਵਰਕਰ ਮੌਜੂਦ ਰਹੇ।