
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੀਏਯੂ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਯਾਦ ਕਰਦਿਆਂ 80 ਵਾਂ ਆਜ਼ਾਦੀ ਦਿਵਸ ਮਨਾਇਆ

ਫੋਟੋ ਨੰਬਰ-30,31,32,34,36,37, 39
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ
ਪੀਏਯੂ ਦੇ ਖੇਤੀਬਾੜੀ ਕਾਲਜ ਦੇ ਵਿਹੜੇ ਵਿਚ ਦੇਸ਼ ਦਾ 80 ਵਾਂ ਆਜ਼ਾਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ। ਇਸ ਮੌਕੇ ਕੌਮੀ ਝੰਡੇ ਨੂੰ ਲਹਿਰਾ ਕੇ ਇਸ ਤੋਂ ਸਲਾਮੀ ਲੈਣ ਦੀ ਰਸਮ ਦੀ ਅਗਵਾਈ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕੀਤੀ। ਰਜਿਸਟਰਾਰ ਡਾ ਰਿਸ਼ੀਪਾਲ ਸਿੰਘ ਆਈਏਐਸ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਵਾਈਸ ਚਾਂਸਲਰ ਨੇ ਆਪਣੇ ਸੰਬੋਧਨ ਵਿਚ ਇਸ ਪਵਿੱਤਰ ਦਿਨ ਨੂੰ ਦੇਸ਼ ਦੇ ਉਨ੍ਹਾਂ ਮਹਾਨ ਸ਼ਹੀਦਾਂ, ਦੇਸ਼-ਭਗਤਾਂ ਅਤੇ ਯੋਧਿਆਂ ਦੀ ਕੁਰਬਾਨੀ ਅੱਗੇ ਨਤਮਸਤਕ ਹੋਣ ਦਾ ਮੌਕਾ ਕਿਹਾ ਜਿਨ੍ਹਾਂ ਦੀਆਂ ਅਣਗਿਣਤ ਕੁਰਬਾਨੀਆਂ ਬਦੌਲਤ ਅੱਜ ਦੇਸ਼ ਆਜ਼ਾਦੀ ਦੀਆਂ ਬਰਕਤਾਂ ਮਾਣ ਰਿਹਾ ਹੈ। ਸਵਾਗਤ ਦੇ ਸ਼ਬਦ ਬੋਲਦਿਆਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਵਿਦਿਆਰਥੀਆਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ।
-ਵੈਟਰਨਰੀ ਯੂਨੀਵਰਸਿਟੀ ਨੇ ਆਜ਼ਾਦੀ ਦਿਵਸ ਮੌਕੇ ਸਾਲਾਨਾ ਪ੍ਰਾਪਤੀਆਂ ਸਾਂਝੀਆਂ ਕੀਤੀਆਂ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਆਜ਼ਾਦੀ ਘੁਲਾਟੀਆਂ ਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।ਡਾ. ਗਿੱਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਯੂਨੀਵਰਸਿਟੀ ਦੀਆਂ ਪਿਛਲੇ ਸਾਲ ਦੌਰਾਨ ਰਹੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਵੀ ਵਿਸਥਾਰ ਨਾਲ ਜ਼ਿਕਰ ਕੀਤਾ। ਸਮਾਗਮ ਵਿੱਚ ਯੂਨੀਵਰਸਿਟੀ ਦੇ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਡਾ. ਜਸਪਾਲ ਸਿੰਘ ਹੁੰਦਲ ਨਿਰਦੇਸ਼ਕ ਵਿਦਿਆਰਥੀ ਭਲਾਈ ਦੀ ਅਗਵਾਈ ਹੇਠ ਪੂਰਾ ਸਮਾਗਮ ਸੁਚੱਜੇ ਢੰਗ ਨਾਲ ਕੀਤਾ ਗਿਆ।
-ਸਟੇਟ ਐਵਾਰਡ ਜੇਤੂ ਡਾ ਗੁਰਚਰਨ ਕੌਰ ਕੋਚਰ ਨੇ ਰਾਸ਼ਟਰੀ ਝੰਡਾ ਲਹਿਰਾਇਆ
ਸੱਤਿਆ ਭਾਰਤੀ ਸਕੂਲ ਹਰਨਾਮਪੁਰਾ ਵਿਖੇ ਆਜ਼ਾਦੀ ਦਿਵਸ ਮੌਕੇ ਨੈਸ਼ਨਲ ਸਟੇਟ ਐਵਾਰਡ ਜੇਤੂ ਡਾ ਗੁਰਚਰਨ ਕੌਰ ਕੋਚਰ ਨੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਮੌਕੇ ਸਕੂਲ ਦੀ ਹੈਂਡ ਮਾਸਟਰ ਪਵਨਦੀਪ ਕੌਰ, ਸਵਰਨ ਕੌਰ, ਦਿਵਿਆ ਪ੍ਰਕਾਸ਼, ਐਡਵੋਕੇਟ ਪ੍ਰੇਮ ਸਿੰਘ, ਸੁਖਵਿੰਦਰ ਸਿੰਘ, ਤੇਜਿੰਦਰ ਸਿੰਘ, ਨਗਰ ਪੰਚਾਇਤ ਹਰਨਾਮਪੁਰਾ ਦਲਜੀਤ ਸਿੰਘ, ਮਨਪ੍ਰੀਤ ਸਿੰਘ ਪ੍ਰੀਤੀ, ਐਸ਼ਐਮ ਸੀ ਮੈਂਬਰ ਪਰਗਟ ਸਿੰਘ, ਅਧਿਆਪਕ ਕਿਰਨਦੀਪ ਕੌਰ,ਸਵਰਨ ਕੌਰ, ਪਵਨਦੀਪ ਕੌਰ, ਕਰਮਜੀਤ ਕੌਰ, ਮਨਦੀਪ ਕੌਰ ਬੱਚੇ ਅਤੇ ਮਾਪਿਆਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਇਲਾਕ਼ਾ ਨਿਵਾਸੀ ਮੌਜੂਦ ਸਨ।
-ਬਾਕਸ-
‘ਵੰਦੇ ਮਾਤਰਮ’ ਦੇ ਨਿਰਾਦਰ ਦੇ ਵਿਰੋਧ ਵਿੱਚ ਭਾਜਪਾ ਦਾ ਕਾਂਗਰਸ ਦਫ਼ਤਰ ਬਾਹਰ ਪ੍ਰਦਰਸ਼ਨ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ ਲੁਧਿਆਣਾ
'ਵੰਦੇ ਮਾਤਰਮ’ ਦੇ ਕਥਿਤ ਨਿਰਾਦਰ ਦੇ ਵਿਰੋਧ ਵਿੱਚ ਭਾਜਪਾ ਯੁਵਾ ਮੋਰਚਾ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਭਾਜਪਾ ਪ੍ਰਧਾਨ ਸੁਨੀਲ ਮੌਦਗਿਲ ਦੇ ਨਿਰਦੇਸ਼ਾਂ ’ਤੇ ਹੋਏ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਪ੍ਰਧਾਨ ਰਵੀ ਬੱਤਰਾ ਨੇ ਕੀਤੀ। ਇਸ ਦੌਰਾਨ ਭਾਜਪਾ ਵਰਕਰਾਂ ਨੇ ਕਾਂਗਰਸ, ਸੋਨੀਆ ਗਾਂਧੀ ਅਤੇ ਮਲਿਕਾਰਜੁਨ ਖੜਗੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ‘ਵੰਦੇ ਮਾਤਰਮ’ ਦਾ ਸਾਂਝੇ ਤੌਰ ’ਤੇ ਗਾਇਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਰਾਸ਼ਟਰੀ ਸਨਮਾਨ ਨਾਲ ਜੁੜੇ ਕਿਸੇ ਵੀ ਮੁੱਦੇ ’ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ‘ਵੰਦੇ ਮਾਤਰਮ’ ਆਜ਼ਾਦੀ ਸੰਗਰਾਮ ਦੌਰਾਨ ਦੇਸ਼ ਵਾਸੀਆਂ ਲਈ ਪ੍ਰੇਰਣਾ ਦਾ ਸਰੋਤ ਰਿਹਾ ਹੈ। ਇਸ ਮੌਕੇ ਵਰਕਰਾਂ ਨੇ ‘ਅਸੀਂ ਵੰਦੇ ਮਾਤਰਮ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ’ ਅਤੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ ਵੀ ਲਗਾਏ। ਪ੍ਰਦਰਸ਼ਨ ਵਿੱਚ ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਪੁਸ਼ਪੇਂਦਰ ਸਿੰਗਲ, ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ, ਯੁਵਾ ਮੋਰਚਾ ਦੇ ਉਪ ਪ੍ਰਧਾਨ ਨਵੀਨ ਸੈਣੀ, ਕਪਿਲ ਕਤਿਆਲ, ਅਜਿੰਦਰ ਸਿੰਘ, ਮਨੀਸ਼ ਸ਼ਰਮਾ, ਮੁਕੇਸ਼ ਗੌਤਮ, ਪ੍ਰਮੋਦ ਕੁਮਾਰ, ਸੌਰਭ ਕਪੂਰ, ਯੱਗਿਆ ਦੱਤ, ਮ੍ਰਿਗਬੀਰ ਸਿੰਘ, ਮਿੱਠੂ ਚੱਢਾ, ਸਾਹਿਲ ਦੁੱਗਲ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਯੁਵਾ ਮੋਰਚਾ ਦੇ ਵਰਕਰ ਮੌਜੂਦ ਰਹੇ।
-ਬਾਕਸ-
-ਨਿਗਮ ਨੇ 'ਹਰ ਘਰ ਤਿਰੰਗਾ, ਹਰ ਘਰ ਸਵੱਛਤਾ' ਮੁਹਿੰਮ ਤਹਿਤ ਵਿਦਿਅਕ ਸੰਸਥਾਵਾਂ ’ਚ ਮਨਾਇਆ ਆਜ਼ਾਦੀ ਦਿਵਸ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ ਲੁਧਿਆਣਾ
80ਵੇਂ ਆਜ਼ਾਦੀ ਦਿਵਸ ਦਾ ਜਸ਼ਨ ਮਨਾਉਂਦੇ ਹੋਏ ਨਗਰ ਨਿਗਮ ਨੇ 'ਹਰ ਘਰ ਤਿਰੰਗਾ, ਹਰ ਘਰ ਸਵੱਛਤਾ' ਮੁਹਿੰਮ ਤਹਿਤ ਵਿਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਮੁਹਿੰਮਾਂ ਦਾ ਪ੍ਰਬੰਧ ਕੀਤਾ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੀ ਅਗਵਾਈ ਹੇਠ ਜਾਗਰੂਕਤਾ ਮੁਹਿੰਮਾਂ ਦਾ ਕੀਤਾ ਗਿਆ। ਮੁਹਿੰਮ ਵਿੱਚ ਵਿਦਿਅਕ ਅਦਾਰਿਆ, ਸਮਾਜਸੇਵੀ ਸੰਸਥਾਵਾਂ ਸਮੇਤ ਸਵੈ-ਸਹਾਇਤਾ ਸਮੂਹ ਵੀ ਜਾਗਰੂਕਤਾ ਮੁਹਿੰਮਾਂ ਦਾ ਹਿੱਸਾ ਸਨ। ਮੇਅਰ ਅਤੇ ਕਮਿਸ਼ਨਰ ਅਲੰਕਾਰ ਨੇ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕੀਤੀ ਅਤੇ ਇੱਕ ਸਾਫ਼ ਅਤੇ ਸਿਹਤਮੰਦ ਸ਼ਹਿਰ ਬਣਾਉਣ ਵਿੱਚ ਜਨਤਕ ਭਾਗੀਦਾਰੀ ਦੀ ਮਹੱਤਤਾ ਨੂੰ ਉਜਾਗਰ ਕੀਤਾ।
-ਆਜ਼ਾਦੀ ਦੇ 80 ਸਾਲਾਂ ਬਾਅਦ ਵੀ ਪੀਣ ਵਾਲੇ ਪਾਣੀ ਨੂੰ ਤਰਸੇ ਵਾਰਡ ਨੰਬਰ 83 ਦੇ ਲੋਕ
ਰਾਜਕੁਮਾਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ
ਦੇਸ਼ ਆਪਣੀ ਆਜ਼ਾਦੀ ਦੇ 80ਵੇਂ ਸਾਲ ਵਿੱਚ ਦਾਖ਼ਲ ਹੋ ਚੁੱਕਾ ਹੈ ਅਤੇ ਸਰਕਾਰਾਂ ਵੱਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਲੁਧਿਆਣਾ ਦੇ ਵਾਰਡ ਨੰਬਰ 83 ਵਿੱਚ ਅੱਜ ਵੀ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਵਰਗੀ ਬੁਨਿਆਦੀ ਸਹੂਲਤ ਲਈ ਜੂਝਣਾ ਪੈ ਰਿਹਾ ਹੈ। ਵਾਰਡ ਦੇ ਕਈ ਇਲਾਕਿਆਂ ਵਿੱਚ ਪਾਣੀ ਦੀ ਸਮੱਸਿਆ ਲੰਬੇ ਸਮੇਂ ਤੋਂ ਬਣੀ ਹੋਈ ਹੈ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਮੁਤਾਬਕ ਪਿਛਲੇ ਕਈ ਸਾਲਾਂ ਦੌਰਾਨ ਵਾਰਡ ਵਿੱਚ ਕਈ ਕੌਂਸਲਰ ਆਏ ਤੇ ਗਏ ਅਤੇ ਇਲਾਕੇ ਦੇ ਕਈ ਵਿਧਾਇਕ ਵੀ ਬਦਲਦੇ ਰਹੇ, ਪਰ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਹੋ ਸਕਿਆ। ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਦੇ ਸਮੇਂ ਸਮੱਸਿਆਵਾਂ ਦੇ ਹੱਲ ਦੇ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਚੋਣਾਂ ਤੋਂ ਬਾਅਦ ਕਈ ਸਮੱਸਿਆਵਾਂ ਮੁੜ ਉਸੇ ਤਰ੍ਹਾਂ ਖੜ੍ਹੀਆਂ ਨਜ਼ਰ ਆਉਂਦੀਆਂ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਮੌਜੂਦਾ ਕੌਂਸਲਰ ਵੀ ਵਾਰਡ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਇਸ ਦੇ ਬਾਵਜੂਦ ਪੀਣ ਵਾਲੇ ਪਾਣੀ ਸਮੇਤ ਕਈ ਜ਼ਰੂਰੀ ਕੰਮ ਅਜੇ ਤੱਕ ਪੂਰੇ ਨਹੀਂ ਹੋ ਸਕੇ।
-ਮੈਸ਼ ਪ੍ਰੋਲਾਈਫ ਹਸਪਤਾਲ ਵਿਖੇ ਰਾਸ਼ਟਰੀ ਝੰਡਾ ਲਹਿਰਾ ਕੇ ਕੀਤਾ ਦੇਸ਼ ਪ੍ਰਤੀ ਸਨਮਾਨ ਦਾ ਪ੍ਰਗਟਾਵਾ
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਮੈਸ਼ ਪ੍ਰੋਲਾਈਫ ਹਸਪਤਾਲ ਵਿਖੇ ਸਮੂਹ ਸਟਾਫ਼ ਅਤੇ ਹਸਪਤਾਲ ਨਾਲ ਜੁੜੇ ਮੈਂਬਰਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਦੇਸ਼ ਪ੍ਰਤੀ ਸਤਿਕਾਰ ਅਤੇ ਮਾਣ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ਼, ਪੈਰਾਮੈਡੀਕਲ ਟੀਮ ਅਤੇ ਹੋਰ ਕਰਮਚਾਰੀਆਂ ਨੇ ਇਕੱਠੇ ਹੋ ਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਹਸਪਤਾਲ ਦੀ ਟੀਮ ਵੱਲੋਂ ਮਰੀਜ਼ਾਂ ਨੂੰ ਉੱਚ ਪੱਧਰੀ ਅਤੇ ਭਰੋਸੇਯੋਗ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਮ ਵਿਖੇ 80ਵੀਂ ਆਜ਼ਾਦੀ ਵਰੇਗੰਢ ਮਨਾਈ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਆਜ਼ਾਦੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਮ ਵਿਖੇ ਸਕੂਲ ਮੁਖੀ ਨਵਜੋਤ ਸਿੰਘ ਦੀ ਯੋਗ ਅਗਵਾਈ ਹੇਠ ਭਾਰਤ ਦੀ ਆਜ਼ਾਦੀ ਦੀ 80ਵੀਂ ਵਰੇਗੰਢ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਈ ਗਈ। ਇਸ ਸ਼ੁਭ ਦਿਹਾੜੇ ’ਤੇ ਪਿੰਡ ਗੁਰਮ ਦੇ ਸਰਪੰਚ ਜਗਮੋਹਨ ਸਿੰਘ ਦਿਓਲ ਨੇ ਆਪਣੀ ਸਮੂਹ ਗ੍ਰਾਮ ਪੰਚਾਇਤ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਮੌਕੇ ਸਕੂਲ ਮੁਖੀ ਨਵਜੋਤ ਸਿੰਘ ਨੇ ਸਰਪੰਚ ਜਗਮੋਹਨ ਸਿੰਘ ਦਿਓਲ ਅਤੇ ਉਨ੍ਹਾਂ ਨਾਲ ਪਹੁੰਚੇ ਸਮੂਹ ਪੰਚਾਇਤ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਂਬਰ ਪੰਚਾਇਤ ਲਾਲ ਸਿੰਘ, ਗੁਰਜੀਤ ਸਿੰਘ, ਜਸਵੀਰ ਸਿੰਘ ਗੁਰਮ, ਜਸਵੀਰ ਕੌਰ, ਇੰਦਰਜੀਤ ਕੌਰ, ਰਣਜੋਧ ਸਿੰਘ ਦਿਓਲ ਅਤੇ ਅਮਰਿੰਦਰ ਸਿੰਘ ਤੋਂ ਇਲਾਵਾ ਸਕੂਲ ਸਟਾਫ਼ ਵਿੱਚ ਲੈਕਚਰਾਰ ਸ੍ਰੀਮਤੀ ਅਮਨਦੀਪ ਕੌਰ, ਕੁਲਵਿੰਦਰ ਕੌਰ ਸਮਾਜਿਕ ਸਿੱਖਿਆ ਮਿਸਟ੍ਰੈਸ, ਗੁਰਜਿੰਦਰ ਸਿੰਘ ਪੰਜਾਬੀ ਮਾਸਟਰ, ਸਰਵਿੰਦਰ ਕੌਰ ਹਿੰਦੀ, ਜਤਿੰਦਰ ਸਿੰਘ ਸਮਾਜਿਕ ਸਿੱਖਿਆ ਮਾਸਟਰ, ਸਰਬਜੀਤ ਸਿੰਘ ਸਾਇੰਸ , ਰਾਜਦੀਪ ਕੌਰ ਸਾਇੰਸ ਮਿਸਟ੍ਰੈਸ, ਅਮਨਪ੍ਰੀਤ ਕੌਰ ਮੈਥ , ਕਰਮਜੀਤ ਕੌਰ ਕਲਰਕ, ਰਮਨਦੀਪ ਵਾਲੀਆ ਲਾਇਬ੍ਰੇਰੀਅਨ, ਰਾਕੇਸ਼ਪਾਲ ਸਿੰਘ ਐਸਐਲਏ., ਰਾਜਪਾਲ ਸਿੰਘ ਕੈਂਪਸ ਮੈਨੇਜਰ, ਕਰਮਤੇਜ ਸਿੰਘ ਟ੍ਰੇਨਰ, ਸੇਵਾਦਾਰ ਰੁਪਿੰਦਰ ਕੌਰ ਅਤੇ ਮਿਡ-ਡੇ-ਮੀਲ ਵਰਕਰ ਵੀ ਮੌਜੂਦ ਸਨ।