
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਲਦਸਤਾ ਭੇਟ ਕਰਕੇ ਐਸਡੀਓ ਸੁਸ਼ੀਲ ਕੁਮਾਰ ਦਾ ਸਵਾਗਤ

ਸੁਰੇਸ਼ ਕੁਮਾਰ, ਪੰਜਾਬੀ ਜਾਗਰਣ, ਲੁਧਿਆਣਾ
ਬਿਜਲੀ ਦਫ਼ਤਰ ਛਾਉਣੀ ਮੁਹੱਲਾ ਵਿਖੇ ਨਵੇਂ ਐੱਸਡੀਓ ਸੁਸ਼ੀਲ ਕੁਮਾਰ ਨੇ ਆਪਣਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਮੌਕੇ ‘ਆਪ’ ਦੇ ਬਲਾਕ ਪ੍ਰਧਾਨ ਲੱਕੀ ਤਲਵੰਡੀ ਨੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਨੂੰ ਕਿਹਾ ਗਿਆ। ਇਸ ਮੌਕੇ ਲੱਕੀ ਤਲਵੰਡੀ ਨੇ ਆਸ ਪ੍ਰਗਟਾਈ ਕਿ ਨਵੇਂ ਐਸਡੀਓ ਦੀ ਅਗਵਾਈ ਹੇਠ ਇਲਾਕੇ ’ਚ ਬਿਜਲੀ ਦੀ ਸਪਲਾਈ ਸੁਚਾਰੂ ਢੰਗ ਨਾਲ ਜਾਰੀ ਰਹੇਗੀ ਅਤੇ ਲੋਕਾਂ ਨੂੰ ਦਰਪੇਸ਼ ਬਿਜਲੀ ਸਬੰਧੀ ਸਮੱਸਿਆਵਾਂ ਦਾ ਮੁੱਢਲੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਬਿਜਲੀ ਸੇਵਾਵਾਂ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਨਵੇਂ ਐੱਸਡੀਓ ਸੁਸ਼ੀਲ ਕੁਮਾਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਨੂੰ ਸੁਚਾਰੂ ਰੱਖਣ ਦੇ ਨਾਲ-ਨਾਲ ਲੋਕਾਂ ਦੀਆਂ ਬਿਜਲੀ ਸਬੰਧੀ ਮੁਸ਼ਕਲਾਂ ਨੂੰ ਮੁੱਢਲੇ ਆਧਾਰ ’ਤੇ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਸਰਪੰਚ, ਸਾਬਕਾ ਸਰਪੰਚ ਹੰਸਰਾਜ ਸਿੰਘ, ਸਰਪੰਚ ਮਨਮੋਹਨ ਸਿੰਘ ਹੁਸੈਨਪੁਰਾ, ਬਲਜੀਤ ਸਿੰਘ, ਜਗਮੇਲ ਸਿੰਘ ਸਮੇਤ ਇਲਾਕੇ ਦੇ ਹੋਰ ਪਤਵੰਤੇ ਤੇ ਮੋਹਤਬਰ ਆਗੂ ਹਾਜ਼ਰ ਸਨ।