ਸ੍ਰੀ ਹਰਕ੍ਰਿਸ਼ਨ ਸਾਹਿਬ ਸਕੂਲ ’ਚ ਵਿਸ਼ਵ ਧਰਤੀ ਦਿਵਸ ਮਨਾਇਆ
ਸ੍ਰੀ ਹਰਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਵਰਲਡ ਅਰਥ ਡੇਅ ਮਨਾਇਆ
Publish Date: Wed, 22 Apr 2026 07:05 PM (IST)
Updated Date: Thu, 23 Apr 2026 04:07 AM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ
ਸ੍ਰੀ ਹਰਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਰੋਡ ਵਿਖੇ ਵਰਲਡ ਅਰਥ ਡੇਅ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਬੱਚਿਆਂ ਵੱਲੋਂ ਵਰਲਡ ਅਰਥ ਡੇਅ ਨੂੰ ਸਮਰਪਿਤ ਭਾਸ਼ਣ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਇੱਕ ਖ਼ਾਸ ਕੋਰੀਓਗ੍ਰਾਫੀ ਪੇਸ਼ ਕੀਤੀ ਗਈ ਜਿਸ ਵਿੱਚ ਰੁੱਖਾਂ ਨੇ ਆਪਣਾ ਦੁੱਖ ਬਿਆਨ ਕੀਤਾ ਕਿ ਕਿਸ ਤਰ੍ਹਾਂ ਦਿਨ-ਬ-ਦਿਨ ਰੁੱਖਾਂ ਨੂੰ ਵਾਡਾ ਲਾਇਆ ਜਾ ਰਿਹਾ ਹੈ ਅਤੇ ਧਰਤੀ ਉਪਰੋਂ ਹਰਿਆਲੀ ਖਤਮ ਕਰਕੇ ਪ੍ਰਦੂਸ਼ਣ ਵਿਚ ਵਾਧਾ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਬੱਚਿਆਂ ਤੋਂ ਅਲੱਗ ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ ਜਿਵੇਂ ਕਿ ਪੇਪਰ ਬੈਗ, ਪੋਸਟਰ ਮੇਕਿੰਗ ਆਦਿ ।ਸਕੂਲ ਦੇ ਵਿਹੜੇ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ ਬੱਚਿਆਂ ਨੇ ਆਪਣੇ ਹੱਥੀਂ ਪੌਦੇ ਲਗਾਏ ਅਤੇ ਸਮੂਹ ਸਮਾਜ ਨੂੰ ਰੁੱਖ ਲਗਾਓ ਧਰਤੀ ਬਚਾਓ ਦਾ ਸੁਨੇਹਾ ਦਿੱਤਾ। ਸਕੂਲ ਦੇ ਡਾਇਰੈਕਟਰ ਰਮਨਦੀਪ ਸਿੰਘ ਸਹਿਗਲ ਅਤੇ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਵਰਲਡ ਅਰਥ ਡੇਅ ਦੇ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਸਮੇਂ ਦੀ ਲੋੜ ਨੂੰ ਦੇਖਦੇ ਹੋਏ ਆਪਣੀ ਧਰਤੀ ਨੂੰ ਹਰਿਆਲੀ ਬਣਾਉਣ ਲਈ ਵੱਧ ਤੋਂ ਵੱਧ ਰੁੱਖ-ਬੂਟੇ ਲਗਾਉਣੇ ਚਾਹੀਦੇ ਹਨ। ਅੱਜ ਦਾ ਦਿਨ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਰੁੱਖਾਂ ਨੂੰ ਕੱਟਣ ਦੀ ਬਜਾਏ ਉਸ ਦੇ ਨਾਲ ਇੱਕ ਹੋਰ ਰੁੱਖ ਖੜ੍ਹਾ ਕਰੀਏ, ਜਿਸ ਨਾਲ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਰੁੱਖਾਂ ਦੀ ਛਾਂ ਨਸੀਬ ਹੋਵੇ। ਉਨ੍ਹਾਂ ਕਿਹਾ ਕਿ ਜਿੱਥੇ ਅੱਜ ਬੱਚਿਆਂ ਨੇ ਹਰੇ ਰੰਗ ਦੇ ਕੱਪੜੇ ਪਹਿਨਾ ਕੇ ਅਤੇ ਉਨ੍ਹਾਂ ਨੂੰ ਰੁੱਖਾਂ ਦਾ ਰੂਪ ਧਾਰਨ ਕਰਵਾ ਕੇ ਸਾਰੇ ਸਮਾਜ ਨੂੰ ਇਹ ਸੁਨੇਹਾ ਦਿੱਤਾ ਹੈ ਸਾਨੂੰ ਸਾਰਿਆਂ ਨੂੰ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਰਲ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਉਥੇ ਅੱਜ ਦੇ ਦਿਨ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਾਰੇ ਜੀਵਨ ਵਿਚ ਘੱਟੋ ਘੱਟ ਇਕ ਰੁੱਖ ਜ਼ਰੂਰ ਲਗਾਈਏ।