
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੁਧਿਆਣਾ ਭਾਜਪਾ ਦਾ ਮਜ਼ਬੂਤ ਗੜ੍ਹ-ਗਰਗ

-ਸਵਾਗਤ ਉਪਰੰਤ ਗਰਗ ਨੇ ਕਿਹਾ ਕਿ ਲੁਧਿਆਣਾ ਭਾਜਪਾ ਦਾ ਹੈ ਮਜ਼ਬੂਤ ਗੜ੍ਹ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਨਵ-ਨਿਯੁਕਤ ਸੂਬਾ ਜਨਰਲ ਸਕੱਤਰ ਅਤੇ ਜ਼ੋਨਲ ਇੰਚਾਰਜ ਜੀਵਨ ਗਰਗ ਦਾ ਲੁਧਿਆਣਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਵਰਕਰਾਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜੀਵਨ ਗਰਗ ਨੇ ਕਿਹਾ ਕਿ ਲੁਧਿਆਣਾ ਭਾਜਪਾ ਦਾ ਮਜ਼ਬੂਤ ਗੜ੍ਹ ਹੈ ਅਤੇ ਪਾਰਟੀ ਵਰਕਰਾਂ ਦੀ ਮਿਹਨਤ, ਅਨੁਸ਼ਾਸਨ ਤੇ ਸੰਗਠਨ ਪ੍ਰਤੀ ਸਮਰਪਣ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਵਿੱਖ ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਲੋਕਾਂ ਦੇ ਜਨਤਕ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਅਤੇ ਜਨਤਾ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ। ਜੀਵਨ ਗਰਗ ਨੇ ਕਿਹਾ ਕਿ ਮਜ਼ਬੂਤ ਸੰਗਠਨ ਹੀ ਚੋਣਾਂ ਵਿੱਚ ਪਾਰਟੀ ਦੀ ਸਫਲਤਾ ਦਾ ਆਧਾਰ ਬਣਦਾ ਹੈ, ਇਸ ਲਈ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਭਾਜਪਾ ਦੇ ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ, ਜੀਵਨ ਗੁਪਤਾ, ਅਸ਼ੋਕ ਲੂੰਬਾ, ਬੁਲਾਰੇ ਡਾ. ਕਮਲਜੀਤ ਸੋਈ, ਸਾਬਕਾ ਜ਼ਿਲ੍ਹਾ ਪ੍ਰਧਾਨ ਪਰਵੀਨ ਬਾਂਸਲ, ਪੁਸ਼ਪਿੰਦਰ ਸਿੰਗਲ, ਰਜਿੰਦਰ ਖੱਤਰੀ, ਮਹਿਲਾ ਮੋਰਚਾ ਦੀ ਸੂਬਾ ਮੀਤ ਪ੍ਰਧਾਨ ਲੀਨਾ ਟਪਾਰੀਆ, ਸਕੱਤਰ ਸੁਮਿਤ ਟੰਡਨ, ਗੁਰਦੀਪ ਸਿੰਘ ਨੀਟੂ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।