- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਖ਼ਬਰ-ਨਿਗਮ ਪ੍ਰਸ਼ਾਸ਼ਨ ਦੇ ਭਰੋਸੇ ਤੋਂ ਬਾਅਦ ਸੰਘਰਸ਼ ਕਮੇਟੀ ਨੇ ਨਿਗਮ ਮੁਲਾਜ਼ਮਾਂ ਦਾ ਧਰਨਾ ਕੀਤਾ ਸਮਾਪਤ

-ਮੰਗਲਵਾਰ ਨੂੰ ਸੰਘਰਸ਼ ਕਮੇਟੀ ਦੀ ਸਥਾਨਕ ਸਰਕਾਰ ਮੰਤਰੀ ਬੈਂਸ ਨਾਲ ਮੰਗਾਂ ਬਾਰੇ ਹੋਵੇਗੀ ਮੀਟਿੰਗ
ਫ਼ੋਟੋ ਨੰਬਰ-40, 41
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਲੁਧਿਆਣਾ ਦੇ ਸਫ਼ਾਈ ਕਰਮਚਾਰੀ, ਸੀਵਰਮੈਨ, ਮਾਲੀ, ਬੇਲਦਾਰ ਅਤੇ ਡਰਾਈਵਰ ਸਮੇਤ ਨਿਗਮ ਮੁਲਾਜ਼ਮਾਂ ਅਤੇ ਸੰਘਰਸ਼ ਕਮੇਟੀ ਵੱਲੋਂ ਜ਼ੋਨ ਏ ਅੱਗੇ ਧਰਨਾ ਲਾ ਕੇ ਲਗਾਤਾਰ ਰੋਸ ਮੁਜ਼ਾਹਰਾ ਕੀਤਾ। ਰੋਸ ਮੁਜ਼ਾਹਰੇ ਦੀ ਅਗਵਾਈ ਸੰਘਰਸ਼ ਕਮੇਟੀ ਦੇ ਆਗੂ ਵਿਪਨ ਕਲਿਆਣ ਤੇ ਆਨੰਦ ਰਾਖ਼ਸ਼ਸ ਵਲੋਂ ਕੀਤੀ। ਨਿਗਮ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸੰਘਰਸ਼ ਕਮੇਟੀ ਨੇ ਨਿਗਮ ਮੁਲਾਜ਼ਮਾਂ ਦਾ ਧਰਨਾ ਸਮਾਪਤ ਹੋ ਗਿਆ ਹੈ। ਅੱਜ ਦੇ ਰੋਸ ਮੁਜ਼ਾਹਰੇ ’ਚ ਸੰਯੁਕਤ ਕਮਿਸ਼ਨਰ ਅਮਨਦੀਪ ਸਿੰਘ ਅਤੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਵੱਲੋਂ ਵਿਸ਼ੇਸ਼ ਤੌਰ ’ਤੇ ਧਰਨੇ ਵਿਚ ਸ਼ਾਮਲ ਹੋਏ। ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਨਰੇਸ਼ ਧੀਂਗਾਨ ਤੇ ਚੌਧਰੀ ਯਸ਼ਪਾਲ ਨੇ ਦੱਸਿਆ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਬੈਂਸ, ਜਿਲ੍ਹਾ ਪ੍ਰਸ਼ਾਸਨ ਤੇ ਵਿਧਾਇਕਾਂ ਵਲੋਂ ਸੰਘਰਸ਼ ਕਮੇਟੀ ਦੀਆਂ ਸਾਰੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਇਸ ਸਬੰਧੀ ਮੰਗਲਵਾਰ ਨੂੰ ਨਿਗਮ ਕਮਿਸ਼ਨਰ ਨਾਲ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੁਲਾਕਾਤ ਵੀ ਹੋਈ ਅਤੇ ਨਿਗਮ ਕਮਿਸ਼ਨਰ ਵਲੋਂ ਸੰਘਰਸ਼ ਕਮੇਟੀ ਦੀ ਮੰਗਲਵਾਰ ਨੂੰ ਮੰਤਰੀ ਬੈਂਸ ਨਾਲ ਮੁਲਾਕਾਤ ਕਰਵਾਉਣ ਦਾ ਸਮਾਂ ਦਿੱਤਾ ਗਿਆ ਹੈ। ਉਕਤ ਆਗੂਆਂ ਨੇ ਦੱਸਿਆ ਕਿ ਮੰਤਰੀ ਬੈਂਸ, ਜ਼ਿਲ੍ਹਾ ਪ੍ਰਸ਼ਾਸਨ ਤੇ ਵਿਧਾਇਕਾਂ ਵਲੋਂ ਸੰਘਰਸ਼ ਕਮੇਟੀ ਦੀ ਸਮੂਹ ਮੰਗਾਂ ਨੂੰ ਮੰਨੇ ਜਾਣ ਦਾ ਪੂਰਾ ਭਰੋਸਾ ਦਿੱਤਾ ਸੀ ਜਿਸ ’ਤੇ ਸੰਘਰਸ਼ ਕਮੇਟੀ ਨੇ ਆਪਣੀ ਹੜਤਾਲ ਵਾਪਸ ਲੈ ਲਈ ਸੀ ਤੇ ਅੱਜ ਨਿਗਮ ਅਫ਼ਸਰ, ਮੁਲਾਜ਼ਮਾਂ ਨੂੰ ਵਿਸ਼ਵਾਸ਼ ਦਿਵਾਉਣ ਲਈ ਆਏ ਹਨ ਜਲਦ ਹੀ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੰਗ ਦਾ ਪੂਰਨ ਤੌਰ ਤੇ ਹੱਲ ਕਰ ਦੇਵੇਗੀ।
ਇਸ ਮੌਕੇ ਨਿਗਮ ਅਫ਼ਸਰਾਂ ਨੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਬੈਂਸ ਵਲੋਂ ਮੁਲਾਜਮਾਂ ਦੀਆਂ ਸਾਰੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਸੰਘਰਸ਼ ਕਮੇਟੀ ਦੀਆਂ ਜੋ ਮੰਗਾਂ ਹਨ। ਉਹ ਮੰਗਲਵਾਰ ਨੂੰ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੂਰਨ ਤੌਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਦੌਰਾਨ ਸੰਘਰਸ਼ ਕਮੇਟੀ ਵਲੋਂ ਨਿਗਮ ਪ੍ਰਸ਼ਾਸ਼ਨ ਵਲੋਂ ਦਿੱਤੇ ਗਏ ਭਰੋਸੇ ’ਤੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਨੇਤਾ ਜੀ ਸੌਂਧੀ, ਸੰਜੀਵ ਗਿੱਲ, ਦੀਪਕ ਹੰਸ, ਡਾ. ਡੀਪੀ ਖੌਸਲਾ, ਅਜੇਪਾਲ ਦਿਸ਼ਾਵਰ, ਰਵੀ ਬਾਲੀ, ਵਿਪਨ ਕਲਿਆਣ, ਵਿੱਕੀ ਸਹੋਤਾ, ਆਨੰਦ ਰਾਖਸ਼ਸ਼, ਵਿਨੋਦ ਏਕਲਵਯ, ਰਾਜਵੀਰ ਚੋਟਾਲਾ, ਸੁਭਾਸ਼ ਸੌਦੇ, ਸੁਸ਼ੀਲ ਰੱਤੀ, ਜਤਿੰਦਰ ਵਰੈਟੀ, ਬਬਲੂ ਦਿਸ਼ਾਵਰ, ਸੁੰਦਰ ਟਾਂਕ, ਸੋਨੂੰ ਅਟਵਾਲ, ਪੱਪੂ ਬੱਤਰਾ, ਜਤਿੰਦਰ ਆਦਿਆ, ਜਸਵੀਰ ਗਿੱਲ, ਲੱਕੀ ਨਾਹਰ, ਪ੍ਰਦੀਪ ਲਾਂਬਾ, ਨਿਸ਼ੂ ਬਗਾਨੀਆ, ਅਨਿਲ ਘਈ, ਪਿੰਨੀ ਹੰਸ, ਅਰੁਣ ਧੀਂਗਾਨ, ਬਬਲੂ ਧੀਂਗਾਨ, ਵਰੁਣ ਰਾਜ, ਅਰਜੁਨ ਭੂੰਬਕ, ਪਵਨ ਟਾਂਕ, ਸੁਮਿਤ ਚੋਟਾਲਾ, ਵਿਨੋਦ ਏਕਲਵਯ, ਆਦਿ ਹਾਜਰ ਸਨ।
-ਮੰਗਾਂ ਨਾ ਮੰਨੀਆਂ ਤਾਂ ਧਰਨਾ ਫਿਰ ਤੋਂ ਲੱਗੇਗਾ : ਨਰੇਸ਼ ਧੀਂਗਾਨ
ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਨਰੇਸ਼ ਧੀਂਗਾਨ ਨੇ ਐਲਾਨ ਕੀਤਾ ਕੀ ਸੰਘਰਸ਼ ਕਮੇਟੀ ਦੀ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ ਨਾਲ ਮੀਟਿੰਗ ਕੀਤੀ ਜਾਵੇਗੀ। ਜੇਕਰ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨਹੀ ਮੰਨੀਆਂ ਜਾਂਦੀਆਂ, ਤਾਂ ਸੰਘਰਸ਼ ਕਮੇਟੀ ਵਲੋਂ ਫ਼ਿਰ ਤੋਂ ਹੜਤਾਲ ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।