
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਸੰਤ ਐਵਨਿਊ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਹਲਕਾ ਗਿੱਲ ਦੇ ਬਸੰਤ ਐਵੇਨਿਊ ਕਲੋਨੀ ਤੋਂ ਬਲਾਕ ਪ੍ਰਧਾਨ ਅ ਪੰਜਾਬ ਟਰੇਡ ਬੋਰਡ ਦੇ ਮੈਂਬਰ ਹਰਦੀਪ ਸਿੰਘ ਚਾਵਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਬੰਧੀ ਚਾਵਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਬਸੰਤ ਐਵਨਿਊ ਤੋਂ ਸੰਗਤ ਨੂੰ ਤੀਰਥ ਅਸਥਾਨ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਜਾ ਰਹੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਯਾਤਰਾ ’ਤੇ ਜਾਣ ਵਾਲੀ ਸੰਗਤ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਸਾਰਿਆਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੀਤ ਮਹਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਨਿਰਮਲ ਸਿੰਘ ਰਾਜਪੂਤ,ਉਸ਼ਮਾ ਸਿੰਗਲਾ,ਪਵਨ ਕੁਮਾਰ ਦੱਤ,ਸੁਖਵਿੰਦਰ ਸਿੰਘ ਪਰਮਿੰਦਰ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।