ਨਗਰ ਨਿਗਮ ਵੱਲੋਂ ਗੁਰੂ ਨਾਨਕ ਸਟੇਡੀਅਮ 'ਚ ਐਥਲੈਟਿਕ ਟ੍ਰੈਕ ਅਤੇ ਇੰਡੋਰ ਬਾਸਕਟਬਾਲ ਕੋਰਟ ਦੀ ਉਸਾਰੀ ਦਾ ਕੰਮ ਇਕ ਹਫ਼ਤੇ ਦੇ ਅੰਦਰ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਤੋਂ ਪਹਿਲਾਂ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰਰੀਤ ਬੱਸੀ ਗੋਗੀ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਟੇਡੀਅਮ 'ਚ ਵੱਖ-ਵੱਖ ਖੇਡ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਉਸਾਰੀ ਦੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਸਪੋਰਟਸ ਐਸੋਸੀਏਸ਼ਨਾਂ ਦੇ ਸੁਝਾਵਾਂ ਨੂੰ ਸ਼ਾਮਿਲ ਕਰਨ ਦੇ ਉਦੇਸ਼ ਨਾਲ ਸਾਈਟ ਦਾ ਦੌਰਾ ਤੈਅ ਕੀਤਾ ਗਿਆ ਸੀ।

ਗੁਰੂ ਨਾਨਕ ਸਟੇਡੀਅਮ 'ਚ ਪ੍ਰਰਾਜੈਕਟ ਇਕ ਹਫ਼ਤੇ 'ਚ ਹੋਣਗੇ ਸ਼ੁਰੂ
ਸਤਵਿੰਦਰ ਸ਼ਰਮਾ, ਲੁਧਿਆਣਾ : ਨਗਰ ਨਿਗਮ ਵੱਲੋਂ ਗੁਰੂ ਨਾਨਕ ਸਟੇਡੀਅਮ 'ਚ ਐਥਲੈਟਿਕ ਟ੍ਰੈਕ ਅਤੇ ਇੰਡੋਰ ਬਾਸਕਟਬਾਲ ਕੋਰਟ ਦੀ ਉਸਾਰੀ ਦਾ ਕੰਮ ਇਕ ਹਫ਼ਤੇ ਦੇ ਅੰਦਰ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਤੋਂ ਪਹਿਲਾਂ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰਰੀਤ ਬੱਸੀ ਗੋਗੀ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਟੇਡੀਅਮ 'ਚ ਵੱਖ-ਵੱਖ ਖੇਡ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਉਸਾਰੀ ਦੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਸਪੋਰਟਸ ਐਸੋਸੀਏਸ਼ਨਾਂ ਦੇ ਸੁਝਾਵਾਂ ਨੂੰ ਸ਼ਾਮਿਲ ਕਰਨ ਦੇ ਉਦੇਸ਼ ਨਾਲ ਸਾਈਟ ਦਾ ਦੌਰਾ ਤੈਅ ਕੀਤਾ ਗਿਆ ਸੀ।
ਵਿਧਾਇਕ ਨੇ ਅਧਿਕਾਰੀਆਂ ਨੂੰ ਪ੍ਰਰਾਜੈਕਟਾਂ ਦੀ ਨਿਗਰਾਨੀ ਕਰਨ ਲਈ ਨਗਰ ਨਿਗਮ ਦੇ ਅਧਿਕਾਰੀਆਂ, ਖੇਡ ਐਸੋਸੀਏਸ਼ਨ ਦੇ ਨੁਮਾਇੰਦਿਆਂ ਸਮੇਤ ਇਕ ਕਮੇਟੀ ਗਠਿਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ (ਡੀਐੱਸਓ) ਰਵਿੰਦਰ ਸਿੰਘ, ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ, ਜੇਪੀ ਸਿੰਘ, ਅਥਲੈਟਿਕਸ ਕੋਚ ਸੰਜੀਵ ਆਦਿ ਹਾਜ਼ਰ ਸਨ। ਨਗਰ ਨਿਗਮ ਕਮਿਸ਼ਨਰ ਡਾ. ਅਗਰਵਾਲ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਸਮਾਰਟ ਸਿਟੀ ਮਿਸ਼ਨ ਤਹਿਤ ਖੇਡਾਂ ਦੀਆਂ ਸਹੂਲਤਾਂ ਨੂੰ ਅਪਗੇ੍ਡ ਕੀਤਾ ਜਾ ਰਿਹਾ ਹੈ। ਨਵੇਂ ਐਥਲੈਟਿਕ ਟਰੈਕ ਨੂੰ ਵਿਛਾਉਣ ਦਾ ਪ੍ਰਰਾਜੈਕਟ 8.21 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਅਤੇ 11.25 ਕਰੋੜ ਰੁਪਏ ਦੀ ਲਾਗਤ ਨਾਲ ਇੰਡੋਰ ਬਾਸਕਟਬਾਲ ਕੋਰਟ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇੱਕ ਹਫ਼ਤੇ 'ਚ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ। ਵਿਧਾਇਕ ਗੋਗੀ ਅਤੇ ਡਾ. ਅਗਰਵਾਲ ਨੇ ਕਿਹਾ ਕਿ ਖੇਡ ਐਸੋਸੀਏਸ਼ਨਾਂ ਖਿਡਾਰੀਆਂ ਦੀਆਂ ਜ਼ਰੂਰਤਾਂ ਤੋਂ ਜਾਣੂ ਹਨ। ਉਨ੍ਹਾਂ ਦੇ ਸੁਝਾਵਾਂ ਨੂੰ ਯੋਜਨਾਬੰਦੀ ਦੇ ਪੜਾਅ ਦੌਰਾਨ ਵੀ ਸ਼ਾਮਿਲ ਕੀਤਾ ਗਿਆ ਸੀ। ਇਹ ਦੌਰਾ ਉਨਾਂ੍ਹ ਨੂੰ ਪ੍ਰਗਤੀ ਬਾਰੇ ਜਾਣੂ ਕਰਵਾਉਣ ਅਤੇ ਉਨਾਂ੍ਹ ਦੇ ਸੁਝਾਅ, ਜੇ ਕੋਈ ਹੋਵੇ, ਲੈਣ ਲਈ ਤੈਅ ਕੀਤਾ ਗਿਆ ਸੀ। ਪ੍ਰਰਾਜੈਕਟਾਂ ਦੀ ਨਿਗਰਾਨੀ ਲਈ ਖੇਡ ਪ੍ਰਤੀਨਿਧੀਆਂ ਨੂੰ ਸ਼ਾਮਿਲ ਕਰ ਕੇ ਇਕ ਕਮੇਟੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਡੀਐੱਸਓ ਰਵਿੰਦਰ ਸਿੰਘ, ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ ਸਮੇਤ ਹੋਰਨਾਂ ਨੇ ਵਿਧਾਇਕ ਗੋਗੀ ਅਤੇ ਨਗਰ ਨਿਗਮ ਕਮਿਸ਼ਨਰ ਡਾ. ਅਗਰਵਾਲ ਵੱਲੋਂ ਖਿਡਾਰੀਆਂ ਨੂੰ ਯੋਗ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਵਿਧਾਇਕ ਗੋਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਅਤੇ ਖਿਡਾਰੀਆਂ ਸਹੂਲਤਾਂ ਦੇਣ ਲਈ ਖੇਡ ਢਾਂਚੇ ਦੇ ਨਵੀਨੀਕਰਨ ਲਈ ਵਚਨਬੱਧ ਹੈ।