ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਹਰ ਸਾਲ ਦੇਸ਼ ਦੇ ਦੌਰੇ ਦਾ ਪੋ੍ਗਰਾਮ ਕਰਵਾਇਆ ਜਾਂਦਾ ਹੈ ਤਾਂ ਜੋ ਨੌਜਵਾਨ ਹੋਰਨਾਂ ਸੂਬਿਆਂ ਦੇ ਸੱਭਿਆਚਾਰ ਅਤੇ ਸੱਭਿਅਤਾ ਤੋਂ ਜਾਣੂ ਹੋ ਸਕਣ। ਇਸ ਸਬੰਧੀ ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ ਨੌਜਵਾਨਾਂ ਨੂੰ 25 ਜਨਵਰੀ ਤੋਂ 3 ਫਰਵਰੀ ਤੱਕ ਗੋਆ ਰਾਜ ਦੇ ਦੌਰੇ ਲਈ ਭੇਜਿਆ ਗਿਆ ਸੀ।

ਪ੍ਰਰੋਗਰਾਮ ਲਈ 13 ਨੌਜਵਾਨਾਂ ਦੀ ਟੀਮ ਵਾਪਸ ਪਰਤੀ
ਸਤਵਿੰਦਰ ਸ਼ਰਮਾ, ਲੁਧਿਆਣਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਹਰ ਸਾਲ ਦੇਸ਼ ਦੇ ਦੌਰੇ ਦਾ ਪੋ੍ਗਰਾਮ ਕਰਵਾਇਆ ਜਾਂਦਾ ਹੈ ਤਾਂ ਜੋ ਨੌਜਵਾਨ ਹੋਰਨਾਂ ਸੂਬਿਆਂ ਦੇ ਸੱਭਿਆਚਾਰ ਅਤੇ ਸੱਭਿਅਤਾ ਤੋਂ ਜਾਣੂ ਹੋ ਸਕਣ। ਇਸ ਸਬੰਧੀ ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ ਨੌਜਵਾਨਾਂ ਨੂੰ 25 ਜਨਵਰੀ ਤੋਂ 3 ਫਰਵਰੀ ਤੱਕ ਗੋਆ ਰਾਜ ਦੇ ਦੌਰੇ ਲਈ ਭੇਜਿਆ ਗਿਆ ਸੀ। ਉਨਾਂ੍ਹ ਨੂੰ ਸੂਬੇ ਦੇ ਸੱਭਿਆਚਾਰ ਤੋਂ ਜਾਣੂਕਰਵਾਉਣ ਲਈ ਇਹ ਦੌਰਾ ਕਰਵਾਇਆ ਗਿਆ।
ਇਸ ਦੌਰਾਨ ਵਿਦਿਆਰਥੀਆਂ ਨੇ ਉਸ ਰਾਜ ਦੇ ਖੂਬਸੂਰਤ ਨਜ਼ਾਰਿਆਂ ਦਾ ਆਨੰਦ ਵੀ ਮਾਣਿਆ, ਜਿਸ 'ਚ ਉਸ ਰਾਜ ਦੇ ਸੱਭਿਆਚਾਰਕ ਸਥਾਨਾਂ ਜਿਵੇਂ ਮੰਦਰ, ਚਰਚ ਅਤੇ ਦੇਸ਼ ਦੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦੀ ਸਮਾਧ, ਵਿਗਿਆਨ ਕੇਂਦਰ ਆਦਿ ਦੇ ਦਰਸ਼ਨ ਕੀਤੇ। ਇਸ ਦੇ ਨਾਲ ਹੀ ਟੀਮ ਨੇ ਉੱਤਰੀ ਗੋਆ, ਦੱਖਣੀ ਗੋਆ ਦੇ ਨਾਲ-ਨਾਲ ਸਮੁੰਦਰੀ ਕਿਨਾਰੇ ਦਾ ਵੀ ਨਜ਼ਾਰਾ ਲਿਆ। ਇਸ ਪੋ੍ਗਰਾਮ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਦੇ ਖਾਣ-ਪੀਣ ਦਾ ਸਾਰਾ ਖਰਚਾ ਵਿਭਾਗ ਵੱਲੋਂ ਚੁੱਕਿਆ ਗਿਆ। ਇਨਾਂ੍ਹ ਨੌਜਵਾਨਾਂ ਨੂੰ ਲੁਧਿਆਣਾ ਸਟੇਸ਼ਨ ਤੋਂ ਭੇਜਿਆ ਗਿਆ, ਜਿਸ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਤੋਂ ਕਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ ਲੁਧਿਆਣਾ, ਯੂਥ ਕਲੱਬਾਂ ਅਤੇ ਰੈੱਡ ਰਿਬਨ ਕਲੱਬ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਟੀਮ ਨੇ ਉੱਥੇ ਪੰਜਾਬੀ ਸੱਭਿਆਚਾਰ 'ਤੇ ਪੋ੍ਗਰਾਮ ਵੀ ਕੀਤਾ, ਜਿਸ ਵਿੱਚ ਖੇਡ ਮੁਕਾਬਲੇ ਵਿੱਚ ਭਾਗ ਲੈਣ ਲਈ ਪਹੁੰਚੇ ਲੋਕਾਂ ਨੇ ਵੀ ਆਪਣੀ ਸ਼ਮੂਲੀਅਤ ਦਿਖਾਈ। ਲੁਧਿਆਣਾ ਤੋਂ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ, ਪਰਮਬੀਰ ਸਿੰਘ, ਸੁਖਪਾਲ ਕੌਰ (ਸਮਰਾਲਾ) ਅਤੇ ਮੁੱਖ ਦਫਤਰ ਤੋਂ ਜਗਤਾਰ ਸਿੰਘ ਨੇ ਵੀ ਵਿਦਿਆਰਥੀਆਂ ਦੇ ਨਾਲ ਇਸ ਯਾਤਰਾ ਵਿੱਚ ਯੋਗਦਾਨ ਪਾਇਆ ਅਤੇ ਅੱਜ ਲੁਧਿਆਣਾ ਰੇਲਵੇ ਸਟੇਸ਼ਨ ਵਿਖੇ ਇਸ ਯਾਤਰਾ ਨੂੰ ਸਫਲਤਾਪੂਰਵਕ ਸੰਪੰਨ ਕੀਤਾ। ਟੀਮ ਮੈਂਬਰਾਂ ਨੇ ਸਰਕਾਰ ਨੂੰ ਅਜਿਹੇ ਹੋਰ ਟੂਰ ਕਰਵਾਉਣ ਲਈ ਆਪਣੇ ਸੁਝਾਅ ਦਿੱਤੇ, ਜਿਨਾਂ੍ਹ ਵਿੱਚ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਸੱਭਿਆਚਾਰਕ ਗਤੀਵਿਧੀਆਂ ਬਾਰੇ ਜਾਗਰੂਕਤਾ ਹਾਸਲ ਕੀਤੀ ਜਾਂਦੀ ਹੈ।