- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਆਈਡੀਐਫਸੀ ਫਸਟ ਬੈਂਕ ਦੀਆਂ ਵੱਖ-ਵੱਖ ਸ਼ਾਖਾਵਾਂ 'ਚ ਏਪੀਐਮਸੀ (ਖੇਤੀਬਾੜੀ ਉਤਪਾਦ ਮਾਰਕੀਟ ਕਮੇਟੀ) ਦੇ ਬੈਂਕ ਖਾਤਿਆਂ 'ਚੋਂ ਕਰੀਬ 3,089.57 ਕਰੋੜ ਰੁਪਏ ਦੇ ਲੈਣ-ਦੇਣ ਕੀਤੇ ਗਏ। ਇਸ ਤੋਂ ਇਲਾਵਾ ਹੋਰ ਬੈਂਕ ਖਾਤਿਆਂ ਰਾਹੀਂ ਵੀ ਇਸੇ ਤਰ੍ਹਾਂ ਦੀਆਂ ਵਿੱਤੀ ਗੜਬੜੀਆਂ ਹੋਣ ਦਾ ਸ਼ੱਕ ਜਤਾਇਆ ਗਿਆ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਵਿੱਤੀ ਗੜਬੜੀਆਂ, ਕਥਿਤ ਮਨੀ ਲਾਂਡਰਿੰਗ ਤੇ ਜਾਅਲੀ ਜੀਐੱਸਟੀ ਇਨਵੌਇਸਿੰਗ ਰਾਹੀਂ 3 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਲੈਣ-ਦੇਣ ਦੇ ਮਾਮਲੇ 'ਚ ਲੁਧਿਆਣਾ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਧੋਖਾਧੜੀ, ਜਾਅਲਸਾਜ਼ੀ ਤੇ ਅਪਰਾਧਿਕ ਸਾਜ਼ਿਸ਼ ਸਬੰਧੀ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਿੱਤੀ ਗਈ ਜਾਣਕਾਰੀ ਅਤੇ ਜਾਂਚ ਦੇ ਆਧਾਰ 'ਤੇ ਕੀਤੀ ਗਈ ਹੈ।
ਈਡੀ ਦੇ ਸਹਾਇਕ ਡਾਇਰੈਕਟਰ ਸੂਰਜ ਕੁਮਾਰ ਯਾਦਵ ਵੱਲੋਂ ਭੇਜੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਇੱਕੋ ਪਤੇ, ਮੋਬਾਈਲ ਨੰਬਰਾਂ ਤੇ ਈ-ਮੇਲ ਆਈਡੀਜ਼ ਨਾਲ ਜੁੜੇ ਵਿਅਕਤੀਆਂ ਦੇ ਇਕ ਗਰੁੱਪ ਨੇ ਕਈ ਸੰਸਥਾਵਾਂ ਦੀ ਵਰਤੋਂ ਕਰ ਕੇ ਕਥਿਤ ਤੌਰ 'ਤੇ ਜਾਅਲੀ ਜੀਐੱਸਟੀ ਇਨਵੌਇਸਿੰਗ ਅਤੇ ਨਕਦੀ ਕਢਵਾਉਣ ਰਾਹੀਂ ਉੱਚ ਮੁੱਲ ਦੇ ਫੰਡ ਇਕੱਠੇ ਕੀਤੇ।
ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਆਈਡੀਐਫਸੀ ਫਸਟ ਬੈਂਕ ਦੀਆਂ ਵੱਖ-ਵੱਖ ਸ਼ਾਖਾਵਾਂ 'ਚ ਏਪੀਐਮਸੀ (ਖੇਤੀਬਾੜੀ ਉਤਪਾਦ ਮਾਰਕੀਟ ਕਮੇਟੀ) ਦੇ ਬੈਂਕ ਖਾਤਿਆਂ 'ਚੋਂ ਕਰੀਬ 3,089.57 ਕਰੋੜ ਰੁਪਏ ਦੇ ਲੈਣ-ਦੇਣ ਕੀਤੇ ਗਏ। ਇਸ ਤੋਂ ਇਲਾਵਾ ਹੋਰ ਬੈਂਕ ਖਾਤਿਆਂ ਰਾਹੀਂ ਵੀ ਇਸੇ ਤਰ੍ਹਾਂ ਦੀਆਂ ਵਿੱਤੀ ਗੜਬੜੀਆਂ ਹੋਣ ਦਾ ਸ਼ੱਕ ਜਤਾਇਆ ਗਿਆ ਹੈ।
ਪੁਲਿਸ ਨੇ ਇਸ ਮਾਮਲੇ 'ਚ ਅਮਿਤ ਕੁਮਾਰ ਗੋਇਲ, ਮਨੀਸ਼ ਕੁਮਾਰ, ਗੌਰਵ ਅਗਰਵਾਲ ਅਤੇ ਗੁਰਦੀਪ ਸਿੰਘ ਨੂੰ ਨਾਮਜ਼ਦ ਕਰਦੇ ਹੋਏ ਧੋਖਾਧੜੀ, ਜਾਅਲਸਾਜ਼ੀ, ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਅਤੇ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇ ਪੜਾਅ ਦੀ ਜਾਂਚ ਕੀਤੀ ਜਾ ਰਹੀ ਹੈ।