- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਬਰ ਜਨਾਹ ਮਾਮਲੇ ਦਾ ਸਾਹਮਣਾ ਕਰ ਰਹੇ ਜਸਕਰਨਜੀਤ ਸਿੰਘ ਦਿਓਲ ਨੂੰ ਅੱਜ ਪਾਰਟੀ ਪ੍ਰਧਾਨ ਵੱਲੋਂ ਤੋਹਫ਼ੇ ਵਿਚ ਮੁੱਲਾਂਪੁਰ ਤੋਂ ਉਮੀਦਵਾਰ ਬਣਾਇਆ ਗਿਆ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਜਸਕਰਨਜੀਤ ਸਿੰਘ ਨੂੰ ਵੱਡੀ ਗਿਣਤੀ ’ਚ ਜਿਤਾਉਣ।

ਸੰਜੀਵ ਗੁਪਤਾ/ ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਜਗਰਾਓਂ/ਮੁੱਲਾਂਪੁਰ ਦਾਖਾ : ਨਾਬਾਲਿਗਾ ਨਾਲ ਜਬਰ ਜਨਾਹ ਮਾਮਲੇ ’ਚ ਢਾਈ ਮਹੀਨੇ ਦੀ ਪੁਲਿਸ ਨਾਲ ਲੁਕਣਮੀਚੀ ਤੋਂ ਬਾਅਦ ਅਦਾਲਤ ਵੱਲੋਂ ਮਿਲੀ ਰਾਹਤ ’ਤੇ ਅਕਾਲੀ ਦਲ ਦੇ ਮੁੱਲਾਂਪੁਰ ਦਾਖਾ ਤੋਂ ਹਲਕਾ ਇੰਚਾਰਜ ਜਸਕਰਨਜੀਤ ਸਿੰਘ ਦਿਓਲ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਨਾਲ ਪਹਿਲੀ ਵਾਰ ਮੁੱਲਾਂਪੁਰ ਪੁੱਜੇ।
ਜਬਰ ਜਨਾਹ ਮਾਮਲੇ ਦਾ ਸਾਹਮਣਾ ਕਰ ਰਹੇ ਜਸਕਰਨਜੀਤ ਸਿੰਘ ਦਿਓਲ ਨੂੰ ਅੱਜ ਪਾਰਟੀ ਪ੍ਰਧਾਨ ਵੱਲੋਂ ਤੋਹਫ਼ੇ ਵਿਚ ਮੁੱਲਾਂਪੁਰ ਤੋਂ ਉਮੀਦਵਾਰ ਬਣਾਇਆ ਗਿਆ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਜਸਕਰਨਜੀਤ ਸਿੰਘ ਨੂੰ ਵੱਡੀ ਗਿਣਤੀ ’ਚ ਜਿਤਾਉਣ। ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮੁੱਲਾਂਪੁਰ ਦਾਖਾ ਪਾਰਟੀ ਦਫ਼ਤਰ ’ਚ ਆਮਦ ਨੂੰ ਲੈ ਕੇ ਵੱਡੀ ਗਿਣਤੀ ’ਚ ਲੀਡਰਸ਼ਿਪ ਅਤੇ ਵਰਕਰ ਪਹੁੰਚੇ ਹੋਏ ਸਨ।
ਉਨ੍ਹਾਂ ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਸਕਰਨਜੀਤ ਸਿੰਘ ਦਿਓਲ ’ਤੇ ਝੂਠਾ ਪਰਚਾ ਦਰਜ ਕਰਵਾਉਣ ਪਿੱਛੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦਾ ਹੱਥ ਹੈ। ਇਸ ਮੌਕੇ ਜਸਕਰਨਜੀਤ ਸਿੰਘ ਦਿਓਲ ਨੇ ਆਪਣੇ ’ਤੇ ਦਰਜ ਮੁਕੱਦਮੇ ਨੂੰ ਝੂਠਾ ਦੱਸਦਿਆਂ ਕਿਹਾ ਕਿ ਜਲਦੀ ਹੀ ਸਾਰਾ ਸੱਚ ਸਾਹਮਣੇ ਆ ਜਾਵੇਗਾ।