- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਾ ਵੜਿੰਗ ਨੇ ਕਿਹਾ ਕਿ ਇਸ ਇਨਸਾਫ ਮਾਰਚ ਰਾਹੀਂ ਮੁੱਖ ਮੰਤਰੀ ਤੋਂ ਉਨ੍ਹਾਂ ਦੇ ਪੰਜਾਬ ਵਿੱਚ ਕੀਤੇ ਗੁਨਾਹਾਂ ਦਾ ਹਿਸਾਬ ਮੰਗ ਰਹੇ ਹਾਂ। ਪੰਜਾਬ ਅੰਦਰ ਅਮਨ ਸ਼ਾਂਤੀ ਲਿਆਉਣ ਦੇ ਲਈ ਹਜ਼ਾਰਾਂ ਕਾਂਗਰਸੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਨੀਵਾਰ ਨੂੰ ਘੰਟਾ ਘਰ ਤੋਂ ਇਨਸਾਫ ਮਾਰਚ ਸ਼ੁਰੂ ਕੀਤਾ। ਮਾਰਚ ਵਿੱਚ ਕੁੱਲ ਹਿੰਦ ਕਾਂਗਰਸ ਦੇ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਤੋਂ ਇਲਾਵਾ ਸਾਬਕਾ ਵਿਧਾਇਕ, ਹਲਕਾ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਸ਼ਾਮਿਲ ਹੋਏ।
ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਇਸ ਇਨਸਾਫ ਮਾਰਚ ਰਾਹੀਂ ਮੁੱਖ ਮੰਤਰੀ ਤੋਂ ਉਨ੍ਹਾਂ ਦੇ ਪੰਜਾਬ ਵਿੱਚ ਕੀਤੇ ਗੁਨਾਹਾਂ ਦਾ ਹਿਸਾਬ ਮੰਗ ਰਹੇ ਹਾਂ। ਪੰਜਾਬ ਅੰਦਰ ਅਮਨ ਸ਼ਾਂਤੀ ਲਿਆਉਣ ਦੇ ਲਈ ਹਜ਼ਾਰਾਂ ਕਾਂਗਰਸੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਹਨਾਂ ਕਿਹਾ ਕਿ ਸਾਰੇ ਕਾਂਗਰਸੀ ਆਗੂ ਆਪਣੇ-ਆਪਣੇ ਤੌਰ ’ਤੇ ਪੰਜਾਬ ਨੂੰ ਬਚਾਉਣ ਵਿੱਚ ਲੱਗੇ ਹਨ। ਅਸੀਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਲਾਲਾ ਲਾਜਪਤ ਰਾਏ ਵਰਗੇ ਸ਼ਹੀਦਾਂ ਦੇ ਵਾਰਸਾਂ ਹਾਂ, ਜਿਨ੍ਹਾਂ ਨੇ ਵਿਧਾਇਕ ਜਾਂ ਮੰਤਰੀ ਬਣਨ ਲਈ ਜਾਨਾਂ ਕੁਰਬਾਨ ਨਹੀਂ ਕੀਤੀਆਂ ਸਨ, ਸਗੋਂ ਦੇਸ਼ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਫਾਂਸੀ ਦੇ ਰੱਸੇ ਚੁੰਮੇ ਸਨ। ਇਸ ਮੌਕੇ ਸਾਬਕਾ ਮੰਤਰੀ ਰਾਕੇਸ਼ ਪਾਂਡੇ, ਸੁਰਿੰਦਰ ਡਾਬਰ, ਮਲਕੀਤ ਸਿੰਘ ਦਾਖਾ, ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ, ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ, ਕੇਕੇ ਬਾਵਾ, ਕਸਤੂਰੀ ਲਾਲ ਮਿੰਟੂ, ਪਾਲ ਸਿੰਘ ਗਰੇਵਾਲ, ਲੱਕੀ ਸੰਧੂ, ਮਨਜੀਤ ਸਿੰਘ ਹੰਬੜਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।