- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਦਲ ਨੇ ਕਿਹਾ ਕਿ ਅਕਾਲੀ ਦਲ ਵਪਾਰੀਆਂ ਨੂੰ ਰਾਹਤ ਦੇਣ ਲਈ ਵਚਨਬੱਧ ਹੈ। ਛੋਟੇ ਵਪਾਰੀਆਂ ਵਾਸਤੇ ਰਾਹਤ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਉਨ੍ਹਾਂ ਨੂੰ ਸਾਲਾਨਾ ਇਕ ਹਜ਼ਾਰ ਰੁਪਏ ਅਦਾ ਕਰਨੇ ਪੈਣਗੇ ਅਤੇ ਬਹੀ-ਖਾਤੇ ਰੱਖਣ ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਵਪਾਰੀਆਂ ਲਈ 10 ਲੱਖ ਰੁਪਏ ਦਾ ਮੈਡੀਕਲ ਤੇ ਅਗਜ਼ਨੀ ਬੀਮਾ ਅਤੇ 15 ਲੱਖ ਰੁਪਏ ਦਾ ਜੀਵਨ ਬੀਮਾ ਕਵਰ ਦੇਣ ਦਾ ਐਲਾਨ ਵੀ ਕੀਤਾ।

ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਗਲੀ ਅਕਾਲੀ-ਭਾਜਪਾ ਸਰਕਾਰ ਸੋਲਰ ਪਾਰਕ ਸਥਾਪਿਤ ਕਰ ਕੇ ਉਦਯੋਗਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਏਗੀ। ਇਸ ਤੋਂ ਇਲਾਵਾ ਨਵੇਂ ਉਦਯੋਗਾਂ ਨੂੰ ਸੂਬਾਈ ਜੀਐੱਸਟੀ ਰਿਟੇਨ ਕਰਨ ਦੀ ਆਗਿਆ ਦਿੱਤੀ ਜਾਵੇਗੀ ਅਤੇ ਇੰਡਸਟਰੀ ਦੇ ਸਾਰੇ ਲਟਕਦੇ ਮਸਲੇ ਹੱਲ ਕੀਤੇ ਜਾਣਗੇ। ਉਹ ‘ਵਿਜ਼ਨ ਸੁਖਬੀਰ’ ਮੁਹਿੰਮ ਤਹਿਤ ਖੰਨਾ ਵਿੱਚ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਵਿਚਾਰ-ਚਰਚਾ ਕਰ ਰਹੇ ਸਨ। ਇਸ ਮੌਕੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੀ ਮੌਜੂਦ ਸਨ।
ਬਾਦਲ ਨੇ ਕਿਹਾ ਕਿ ਅਕਾਲੀ ਦਲ ਵਪਾਰੀਆਂ ਨੂੰ ਰਾਹਤ ਦੇਣ ਲਈ ਵਚਨਬੱਧ ਹੈ। ਛੋਟੇ ਵਪਾਰੀਆਂ ਵਾਸਤੇ ਰਾਹਤ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਉਨ੍ਹਾਂ ਨੂੰ ਸਾਲਾਨਾ ਇਕ ਹਜ਼ਾਰ ਰੁਪਏ ਅਦਾ ਕਰਨੇ ਪੈਣਗੇ ਅਤੇ ਬਹੀ-ਖਾਤੇ ਰੱਖਣ ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਵਪਾਰੀਆਂ ਲਈ 10 ਲੱਖ ਰੁਪਏ ਦਾ ਮੈਡੀਕਲ ਤੇ ਅਗਜ਼ਨੀ ਬੀਮਾ ਅਤੇ 15 ਲੱਖ ਰੁਪਏ ਦਾ ਜੀਵਨ ਬੀਮਾ ਕਵਰ ਦੇਣ ਦਾ ਐਲਾਨ ਵੀ ਕੀਤਾ।
ਉਨ੍ਹਾਂ ਕਿਹਾ ਕਿ ਖੰਨਾ ਦੇ ਵੱਖ-ਵੱਖ ਉਦਯੋਗਾਂ ਨਾਲ ਜੁੜੇ ਕਾਰੋਬਾਰੀਆਂ ਨੇ ਆਪਣੀਆਂ ਸਮੱਸਿਆਵਾਂ ਉਨ੍ਹਾਂ ਸਾਹਮਣੇ ਰੱਖੀਆਂ ਹਨ। ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਇਨ੍ਹਾਂ ਦਾ ਹੱਲ ਕੀਤਾ ਜਾਵੇਗਾ। ਬਾਦਲ ਨੇ ਦੋਸ਼ ਲਾਇਆ ਕਿ ਪਿਛਲੇ ਦਸ ਸਾਲਾਂ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਕਾਰਨ ਪੰਜਾਬ ਪਛੜਿਆ ਹੈ। ਮੌਜੂਦਾ ਸਰਕਾਰ ਨੇ ਉਦਯੋਗਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੀ ਥਾਂ ਵਪਾਰੀਆਂ ਨੂੰ ਪ੍ਰੇਸ਼ਾਨ ਕੀਤਾ ਹੈ।
ਇਸ ਮੌਕੇ ਯਾਦਵਿੰਦਰ ਸਿੰਘ ਯਾਦੂ ਨੇ ਸੁਖਬੀਰ ਬਾਦਲ ਦਾ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਖੰਨਾ ਪਹੁੰਚਣ ’ਤੇ ਧੰਨਵਾਦ ਕੀਤਾ। ਅਨੂਪ ਸ਼ਰਮਾ ਸਮੇਤ ਕਈ ਵਪਾਰੀ ਤੇ ਉਦਯੋਗਪਤੀ ਵੀ ਮੌਜੂਦ ਸਨ।