Weather Update : ਪੰਜਾਬ ’ਚ ਤਿੰਨ ਦਿਨ ਭਾਰੀ ਮੀਂਹ ਦਾ ਯੈਲੋ ਅਲਰਟ, ਪੜ੍ਹੋ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਪੇਸ਼ੀਨਗੋਈ
Weather Department ਦੀ ਪੇਸ਼ੀਨਗੋਈ ਮੁਤਾਬਕ 18 ਤੋਂ 20 ਜੂਨ ਤੱਕ ਸੂਬੇ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ। 21 ਤੋਂ 23 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦਾ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Publish Date: Thu, 19 Jun 2025 10:48 AM (IST)
Updated Date: Thu, 19 Jun 2025 10:52 AM (IST)
ਜਾਗਰਣ ਸੰਵਾਦਦਾਤਾ, ਲੁਧਿਆਣਾ : ਪੱਛਮੀ ਗੜਬੜੀ ਦੇ ਅਸਰ ਕਾਰਨ ਬੁੱਧਵਾਰ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਵਿਭਾਗ ਮੁਤਾਬਕ ਸਵੇਰੇ ਚਾਰ ਵਜੇ ਤੋਂ ਸੱਤ ਵਜੇ ਦੌਰਾਨ ਰੂਪਨਗਰ ਵਿਚ 8.0 ਮਿਲੀਮੀਟਰ, ਚੰਡੀਗੜ੍ਹ ਵਿਚ 4.6, ਲੁਧਿਆਣਾ ਵਿਚ 4.4 ਅਤੇ ਪਟਿਆਲਾ ਵਿਚ 3.4 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ।
ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 18 ਤੋਂ 20 ਜੂਨ ਤੱਕ ਸੂਬੇ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ। 21 ਤੋਂ 23 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦਾ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਗੜੇਮਾਰੀ ਵੀ ਹੋ ਸਕਦੀ ਹੈ। ਹਵਾ ਦੀ ਗਤੀ ਵੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ। ਬੁੱਧਵਾਰ ਨੂੰ ਦਿਨ ਚੜ੍ਹਨ ਦੇ ਨਾਲ ਹੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤੇਜ਼ ਧੁੱਪ ਨਿਕਲਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਿਆ। ਧੁੱਪ ਖਿੜਣ ਨਾਲ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 34 ਤੋਂ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ਤੇ ਮੋਹਾਲੀ ਵਿਚ ਦਿਨ ਦਾ ਤਾਪਮਾਨ 35 ਡਿਗਰੀ ਸੈਲਸੀਅਸ, ਲੁਧਿਆਣਾ, ਹੁਸ਼ਿਆਰਪੁਰ, ਜਲੰਧਰ ਤੇ ਮੋਗਾ ਵਿਚ 34, ਰੂਪਨਗਰ ਵਿਚ 32.7 ਦਰਜ ਕੀਤਾ ਗਿਆ।