- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਤਵਾਰ ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਲੁਧਿਆਣਾ 7.3 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ, ਜੋ ਆਮ ਨਾਲੋਂ 0.3 ਡਿਗਰੀ ਘੱਟ ਸੀ।

ਜਾਸ, ਲੁਧਿਆਣਾ : ਐਤਵਾਰ ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਲੁਧਿਆਣਾ 7.3 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ, ਜੋ ਆਮ ਨਾਲੋਂ 0.3 ਡਿਗਰੀ ਘੱਟ ਸੀ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 7.7 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.1 ਡਿਗਰੀ ਘੱਟ ਰਿਹਾ। ਫਰੀਦਕੋਟ ਵਿੱਚ 8.2, ਪਠਾਨਕੋਟ ਵਿੱਚ 8.4, ਬਠਿੰਡਾ ਵਿੱਚ 9.2 ਅਤੇ ਰੂਪਨਗਰ ਵਿੱਚ 9.4 ਡਿਗਰੀ ਤਾਪਮਾਨ ਦਰਜ ਹੋਇਆ।
ਦੂਜੇ ਪਾਸੇ, ਸੂਬੇ ਦੇ ਲਗਪਗ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਿਹਾ। ਬਠਿੰਡਾ 28 ਡਿਗਰੀ ਨਾਲ ਸਭ ਤੋਂ ਗਰਮ ਰਿਹਾ, ਜੋ ਆਮ ਨਾਲੋਂ 3 ਡਿਗਰੀ ਵੱਧ ਸੀ। ਲੁਧਿਆਣਾ, ਪਟਿਆਲਾ, ਫਰੀਦਕੋਟ ਅਤੇ ਰੂਪਨਗਰ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ, ਜੋ ਆਮ ਨਾਲੋਂ ਕਰੀਬ 2 ਡਿਗਰੀ ਵੱਧ ਸੀ।
ਮੌਸਮ ਵਿਭਾਗ ਨੇ ਸੋਮਵਾਰ ਤੇ ਮੰਗਲਵਾਰ ਨੂੰ ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਜਲੰਧਰ, ਬਠਿੰਡਾ ਤੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਪੇਸ਼ੀਨਗੋਈ ਕਰਦਿਆਂ ਓਰੇਂਜ ਅਲਰਟ ਜਾਰੀ ਕੀਤਾ ਹੈ। ਦੋ ਦਸੰਬਰ ਤੋਂ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ।