Punjab Weather : ਫਿਰ ਬਦਲੇਗਾ ਪੰਜਾਬ ਦੇ ਮੌਸਮ ਦਾ ਮਿਜ਼ਾਜ, ਦੋ ਦਿਨ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ
ਪੰਜਾਬ ਸਣੇ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਗਰਮੀ ਆਪਣਾ ਰੰਗ ਵਿਖਾ ਰਹੀ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦੋ ਦਿਨ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ। ਮੀਂਹ ਦੇ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇੇ ਦੇ ਹਿਸਾਬ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
Publish Date: Wed, 06 May 2026 06:05 PM (IST)
Updated Date: Wed, 06 May 2026 06:08 PM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਸਣੇ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਗਰਮੀ ਆਪਣਾ ਰੰਗ ਵਿਖਾ ਰਹੀ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦੋ ਦਿਨ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ। ਮੀਂਹ ਦੇ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇੇ ਦੇ ਹਿਸਾਬ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਬੁੱਧਵਾਰ ਲਈ ਹਨੇਰੀ ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ। ਇਸ ਪਿੱਛੋਂ ਤਾਪਮਾਨ ਵਿੱਚ ਥੋੜ੍ਹਾ ਵਾਧਾ ਦੇਖਿਆ ਜਾਵੇਗਾ। ਦਿਨ ਦਾ ਤਾਪਮਾਨ ਲਗਭਗ 38 ਤੋਂ 42 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ ਜਦ ਕਿ ਰਾਤ ਦਾ ਤਾਪਮਾਨ 22 ਤੋਂ 26 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਅਲਰਟ ਵੀ ਜਾਰੀ ਕੀਤਾ ਜਾ ਸਕਦਾ ਹੈ। ਪੂਰੇ ਦੇਸ਼ ਦੇ ਮੌਸਮ ਦੀ ਗੱਲ ਕਰੀਏ ਤਾਂ ਇਸ ਸਮੇਂ ਦੇਸ਼ ਦੇ ਵੱਖ ਵੱਖ ਭਾਗਾਂ ਵਿੱਚ ਵੱਖ ਵੱਖ ਮੌਸਮੀ ਹਾਲਾਤ ਹਨ।