Punjab Weather : ਪੰਜਾਬ ’ਚ ਕਿਤੇ ਬਾਰਿਸ਼ ਤਾਂ ਕਿਤੇ ਗੜੇਮਾਰੀ ਨਾਲ ਵਧੀ ਠੰਢ, ਜਾਣੋ ਬੁੱਧਵਾਰ ਨੂੰ ਕਿਹੋ-ਜਿਹਾ ਰਹੇਗਾ ਮੌਸਮ
ਸੂਬੇ ’ਚ ਮੰਗਲਵਾਰ ਸਵੇਰੇ ਸ਼ੁਰੂ ਹੋਇਆ ਬਾਰਿਸ਼ ਦਾ ਸਿਲਸਿਲਾ ਦਿਨ ਭਰ ਜਾਰੀ ਰਿਹਾ। ਲੁਧਿਆਣਾ, ਪਟਿਆਲਾ, ਰੂਪਨਗਰ ਤੇ ਮਾਨਸਾ ਜ਼ਿਲ੍ਹਿਆਂ ਵਿਚ ਗੜੇਮਾਰੀ ਵੀ ਹੋਈ। ਬਾਰਿਸ਼ ਤੇ ਗੜੇਮਾਰੀ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ, ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਹੀ ਸੂਬੇ ’ਚ ਮੌਸਮ ਵਿਚ ਇਹ ਬਦਲਾਅ ਆਇਆ ਹੈ।
Publish Date: Tue, 27 Jan 2026 08:12 PM (IST)
Updated Date: Tue, 27 Jan 2026 08:15 PM (IST)
ਲੁਧਿਆਣਾ : ਸੂਬੇ ’ਚ ਮੰਗਲਵਾਰ ਸਵੇਰੇ ਸ਼ੁਰੂ ਹੋਇਆ ਬਾਰਿਸ਼ ਦਾ ਸਿਲਸਿਲਾ ਦਿਨ ਭਰ ਜਾਰੀ ਰਿਹਾ। ਲੁਧਿਆਣਾ, ਪਟਿਆਲਾ, ਰੂਪਨਗਰ ਤੇ ਮਾਨਸਾ ਜ਼ਿਲ੍ਹਿਆਂ ਵਿਚ ਗੜੇਮਾਰੀ ਵੀ ਹੋਈ। ਬਾਰਿਸ਼ ਤੇ ਗੜੇਮਾਰੀ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ, ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਹੀ ਸੂਬੇ ’ਚ ਮੌਸਮ ਵਿਚ ਇਹ ਬਦਲਾਅ ਆਇਆ ਹੈ।
ਵਿਭਾਗ ਨੇ ਬੁੱਧਵਾਰ ਨੂੰ ਵੀ ਸੂਬੇ ਵਿਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਅਤੇ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ। ਦੂਜੇ ਪਾਸੇ, ਖੇਤੀ ਵਿਭਾਗ ਦਾ ਕਹਿਣਾ ਹੈ ਕਿ ਇਹ ਬਾਰਿਸ਼ ਕਣਕ ਦੀ ਫ਼ਸਲ ਲਈ ਫ਼ਾਇਦੇਮੰਦ ਹੈ। ਹਾਲਾਂਕਿ ਤੇਜ਼ ਹਵਾ ਤੇ ਗੜੇਮਾਰੀ ਨਾਲ ਸਰ੍ਹੋਂ ਦੀ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ। ਇਸੇ ਤਰ੍ਹਾਂ ਜੇਕਰ ਬਾਰਿਸ਼ ਦਾ ਪਾਣੀ ਖੇਤਾਂ ਵਿਚ ਖੜ੍ਹਾ ਰਹਿੰਦਾ ਹੈ ਤਾਂ ਇਸ ਨਾਲ ਆਲੂ ਦੀ ਫ਼ਸਲ ਨੂੰ ਵੀ ਨੁਕਸਾਨ ਹੋ ਸਕਦਾ ਹੈ।