ਪੰਜਾਬ ਦੇ ਮੌਸਮ 'ਚ ਆਵੇਗਾ ਬਦਲਾਅ: ਸੂਬੇ 'ਚ ਅੱਜ ਅਤੇ ਕੱਲ੍ਹ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਸ਼ਨੀਵਾਰ ਤੇ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
Publish Date: Sat, 31 Jan 2026 11:05 AM (IST)
Updated Date: Sat, 31 Jan 2026 11:07 AM (IST)
ਜਸ, ਲੁਧਿਆਣਾ: ਸ਼ਨੀਵਾਰ ਤੇ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਹਿਮਾਚਲ ਤੇ ਜੰਮੂ-ਕਸ਼ਮੀਰ ਦੇ ਉੱਪਰਲੇ ਹਿੱਸਿਆਂ ਵਿਚ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸ਼ੁੱਕਰਵਾਰ ਦੁਪਹਿਰ ਬਾਅਦ ਲੁਧਿਆਣਾ ਸਣੇ ਕਈ ਜ਼ਿਲ੍ਹਿਆਂ ਵਿਚ ਬੱਦਲ ਛਾ ਗਏ। ਸਵੇਰੇ ਤੋਂ ਲੈ ਕੇ ਦੁਪਹਿਰ 2 ਤੋਂ 3 ਵਜੇ ਤੱਕ ਤਿੱਖੀ ਧੁੱਪ ਖਿੜੀ ਰਹੀ ਪਰ ਇਸ ਤੋਂ ਬਾਅਦ ਅਚਾਨਕ ਮੌਸਮ ਬਦਲ ਗਿਆ।
ਬੱਦਲਾਂ ਦੇ ਨਾਲ 15 ਤੋਂ 20 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਵੀ ਚੱਲੀ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ, ਦਿਨ ਦਾ ਤਾਪਮਾਨ ਆਮ ਨਾਲੋਂ ਇਕ ਤੋਂ ਦੋ ਡਿਗਰੀ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਜ਼ਿਆਦਾ ਦਰਜ ਕੀਤਾ ਗਿਆ।