Punjab Weather Update:ਸੂਬੇ 'ਚ ਬਠਿੰਡਾ ਰਿਹਾ ਸਭ ਤੋਂ ਗਰਮ, ਪਾਰਾ 40 ਤੋਂ ਪਾਰ; ਜਾਣੋ ਮੌਸਮ ਦਾ ਤਾਜ਼ਾ ਹਾਲ
ਜੋ ਕਿ ਆਮ ਨਾਲੋਂ 3.5 ਵੱਧ ਚੱਲ ਰਿਹਾ ਹੈ। ਮੌਸਮ ਕੇਂਦਰ ਚੰਡੀਗੜ੍ਹ ਨੇ ਪੇਸ਼ੀਨਗੋਈ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਖੁਸ਼ਕ ਬਣਿਆ ਰਹੇਗਾ।
Publish Date: Fri, 17 Apr 2026 09:01 AM (IST)
Updated Date: Fri, 17 Apr 2026 09:04 AM (IST)
ਜਾਸ, ਲੁਧਿਆਣਾ : ਪੰਜਾਬ ਵਿਚ ਵੀਰਵਾਰ ਨੂੰ ਮੌਸਮ ਗਰਮ ਰਿਹਾ। ਵੱਖ-ਵੱਖ ਜ਼ਿਲਿ੍ਹਆਂ ਵਿਚ ਤੇਜ਼ ਧੁੱਪ ਨਿਕਲੀ ਤੇ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ। ਜ਼ਿਲ੍ਹਾ ਬਠਿੰਡਾ ਵਿਚ ਦਿਨ ਦਾ ਤਾਪਮਾਨ ਸਭ ਤੋਂ ਵੱਧ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਬਾਅਦ ਪਟਿਆਲਾ ਤੇ ਫਰੀਦਕੋਟ ਵਿਚ ਤਾਪਮਾਨ 39.5 ਅਤੇ ਲੁਧਿਆਣਾ ਵਿਚ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬੀਤੇ 24 ਘੰਟਿਆਂ ਵਿਚ ਦਿਨ ਦਾ ਤਾਪਮਾਨ 1.3 ਡਿਗਰੀ ਸੈਲਸੀਅਸ ਵਧਿਆ ਹੈ ਜੋ ਕਿ ਆਮ ਨਾਲੋਂ 3.5 ਵੱਧ ਚੱਲ ਰਿਹਾ ਹੈ। ਮੌਸਮ ਕੇਂਦਰ ਚੰਡੀਗੜ੍ਹ ਨੇ ਪੇਸ਼ੀਨਗੋਈ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਖੁਸ਼ਕ ਬਣਿਆ ਰਹੇਗਾ। ਹਾਲਾਂਕਿ ਸ਼ੁੱਕਰਵਾਰ ਤੇ ਐਤਵਾਰ ਨੂੰ ਸੂਬੇ ਦੇ ਕੁਝ ਹਿੱਸਿਆਂ ਵਿਚ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ।