- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਥ ਤਾਪਮਾਨ 31 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟੋ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਦੇ ਆਸਪਾਸ ਰਿਹਾ।

ਜਾਸ, ਲੁਧਿਆਣਾ : ਪੰਜਾਬ ’ਚ ਮੌਨਸੂਨ ਦੀ ਸਰਗਰਨੀ ਨਜ਼ਰ ਆਉਣ ਲੱਗੀ ਹੈ। ਬੁੱਧਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੇ ਕਈ ਥਾਈੰ ਦਰਮਿਆਨੀ ਬਾਰਿਸ਼ ਹੋਈ। ਇਸ ਦੌਰਾਨ ਫ਼ਰੀਦਕੋਟ ਜ਼ਿਲ੍ਹੇ ’ਚ ਸਭ ਤੋਂ ਵੱਧ 22 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਪਠਾਨਕੋਟ ’ਚ 4.5 ਮਿਲੀਮੀਟਰ, ਪਟਿਆਲਾ ’ਚ 2.0 ਬਾਰਿਸ਼ ਦਰਜ ਕੀਤੀ ਗਈ। ਚੰਡੀਗੜ੍ਹ, ਐੱਸਬੀਐੱਸ ਨਗਰ, ਹੁਸ਼ਿਆਰਪੁਰ, ਮੋਹਾਲੀ ’ਚ ਹਲਕੀ ਬੂੰਦਾਬਾਂਦੀ ਹੋਈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਥ ਤਾਪਮਾਨ 31 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟੋ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਦੇ ਆਸਪਾਸ ਰਿਹਾ। ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਭਾਰੀ ਤੇ ਕੁਝ ਜ਼ਿਲ੍ਹਿਆਂ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਸੂਬੇ ’ਚ ਭਾਰੀ ਬਾਰਿਸ਼ ਦਾ ਅਲਰਟ ਹੈ।