- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਸਮ ਵਿਭਾਗ ਦੇ ਪੇਸ਼ੀਨਗੋਈ ਮੁਤਾਬਕ 25 ਨਵੰਬਰ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਧੁੰਦ ਦਾ ਪ੍ਰਭਾਵ ਵਧੇਰੇ ਹੋ ਸਕਦਾ ਹੈ। ਇਸ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

ਜਾਸ, ਲੁਧਿਆਣਾ : ਠੰਢ ਵਧਣ ਦੇ ਨਾਲ-ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧੁੰਦ ਪੈਣ ਲੱਗੀ ਹੈ। ਐਤਵਾਰ ਨੂੰ ਲੁਧਿਆਣਾ, ਮੋਗਾ, ਰੋਪੜ ਸਮੇਤ ਕਈ ਜ਼ਿਲ੍ਹਿਆਂ ਵਿਚ ਸਵੇਰੇ ਸੱਤ ਵਜੇ ਤੱਕ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਦਿਸਣ ਹੱਦ ਘੱਟ ਰਹੀ। ਲੁਧਿਆਣਾ ਵਿਚ ਦਿਸਣ ਹੱਦ 50 ਮੀਟਰ ਦੇ ਆਸ-ਪਾਸ ਰਹੀ, ਜਦਕਿ ਕਈ ਇਲਾਕਿਆਂ ਵਿਚ ਇਹ 100 ਤੋਂ 150 ਮੀਟਰ ਵਿਚਾਲੇ ਦਰਜ ਕੀਤੀ ਗਈ। ਓਧਰ, ਘੱਟੋ-ਘੱਟ ਤਾਪਮਾਨ ਵਿਚ ਲਗਾਤਾਰ ਗਿਰਾਵਟ ਜਾਰੀ ਹੈ। ਫ਼ਰੀਦਕੋਟ ਵਿਚ ਘੱਟੋ-ਘੱਟ ਤਾਪਮਾਨ 8.0 ਡਿਗਰੀ, ਪਠਾਨਕੋਟ ਵਿਚ 8.6 ਡਿਗਰੀ, ਅੰਮ੍ਰਿਤਸਰ, ਬਠਿੰਡਾ ਅਤੇ ਹੁਸ਼ਿਆਰਪੁਰ ਵਿਚ ਘੱਟੋ-ਘੱਟ ਤਾਪਮਾਨ 8.6 ਡਿਗਰੀ, ਲੁਧਿਆਣਾ ਵਿਚ 8.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਜਦਕਿ ਪਟਿਆਲਾ ਵਿਚ 10.8 ਡਿਗਰੀ, ਰੂਪਨਗਰ ਵਿਚ 12.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਵੱਧ ਤੋਂ ਵੱਧ ਤਾਪਮਾਨ 25 ਤੋਂ 26 ਡਿਗਰੀ ਸੈਲਸੀਅਸ ਵਿਚਾਲੇ ਰਿਹਾ। ਫ਼ਰੀਦਕੋਟ ਵਿਚ 26.0 ਡਿਗਰੀ, ਪਠਾਨਕੋਟ ਵਿਚ 24.4 ਡਿਗਰੀ, ਅੰਮ੍ਰਿਤਸਰ ਵਿਚ 24.0 ਡਿਗਰੀ, ਹੁਸ਼ਿਆਰਪੁਰ ਵਿਚ 26.1 ਡਿਗਰੀ ਅਤੇ ਬਠਿੰਡਾ ਵਿਚ ਵੀ 26.1 ਡਿਗਰੀ ਤਾਪਮਾਨ ਰਿਹਾ। ਲੁਧਿਆਣਾ ਵਿਚ 25.5 ਡਿਗਰੀ, ਪਟਿਆਲਾ ਵਿਚ 27.4 ਡਿਗਰੀ, ਰੂਪਨਗਰ ਵਿਚ 25.5 ਡਿਗਰੀ ਸੈਲਸੀਅਸ ਤਾਪਮਾਨ ਰਿਹਾ।
ਮੌਸਮ ਵਿਭਾਗ ਦੇ ਪੇਸ਼ੀਨਗੋਈ ਮੁਤਾਬਕ 25 ਨਵੰਬਰ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਧੁੰਦ ਦਾ ਪ੍ਰਭਾਵ ਵਧੇਰੇ ਹੋ ਸਕਦਾ ਹੈ। ਇਸ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 26 ਦਸੰਬਰ ਤੋਂ ਕਈ ਜ਼ਿਲ੍ਹਿਆਂ ਵਿਚ ਘੱਟੋ-ਘੱਟ ਤਾਪਮਾਨ ਵਿਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਇਸ ਕਾਰਨ ਸਵੇਰੇ ਅਤੇ ਦੇਰ ਰਾਤ ਠੰਢ ਵਧਣ ਦੀ ਸੰਭਾਵਨਾ ਹੈ।