Punjab Weather Update: ਪਟਿਆਲਾ ਤੇ ਬਠਿੰਡਾ ’ਚ ਦਿਨ ਦਾ ਤਾਪਮਾਨ 40 ਡਿਗਰੀ ਤੋਂ ਪਾਰ, ਜਾਣੋ ਮੌਸਮ ਦਾ ਤਾਜ਼ਾ ਹਾਲ
24 ਘੰਟੇ ’ਚ ਸੂਬੇ ਦਾ ਔਸਤਨ ਤਾਪਮਾਨ 1.8 ਡਿਗਰੀ ਸੈਲਸੀਅਸ ਵਧਿਆ ਹੈ ਜੋ ਕਿ ਆਮ ਤੋਂ 3.5 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਪ੍ਰੈਲ ਤੱਕ ਮੌਸਮ ਡਰਾਈ ਬਣਿਆ ਰਹੇਗਾ ਜਦਕਿ ਮੌਸਮ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
Publish Date: Sun, 19 Apr 2026 10:17 AM (IST)
Updated Date: Sun, 19 Apr 2026 10:24 AM (IST)
ਜਾਗਰਣ ਸੰਵਾਦਦਾਤਾ, ਲੁਧਿਆਣਾ : ਅਪ੍ਰੈਲ ਮਹੀਨੇ ’ਚ ਹੀ ਗਰਮੀ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ਨਿਚਰਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਤੇਜ਼ ਧੁੱਪ ਨਿਕਲੀ। ਦੋ ਜ਼ਿਲ੍ਹਿਆਂ ਪਟਿਆਲਾ ਤੇ ਬਠਿੰਡਾ ’ਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ। ਜ਼ਿਲ੍ਹਾ ਬਠਿੰਡਾ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 41.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਬਾਅਦ ਪਟਿਆਲਾ ਦਾ ਤਾਪਮਾਨ 40.4 ਡਿਗਰੀ ਸੈਲਸੀਅਸ, ਲੁਧਿਆਣਾ ਦਾ 39.8 ਡਿਗਰੀ ਸੈਲਸੀਅਸ, ਰੋਪੜ ਦਾ 37.6 ਤੇ ਐੱਸਬੀਐੱਸ ਨਗਰ ਦਾ 37.5 ਡਿਗਰੀ ਸੈਲਸੀਅਸ ਰਿਹਾ। 24 ਘੰਟੇ ’ਚ ਸੂਬੇ ਦਾ ਔਸਤਨ ਤਾਪਮਾਨ 1.8 ਡਿਗਰੀ ਸੈਲਸੀਅਸ ਵਧਿਆ ਹੈ ਜੋ ਕਿ ਆਮ ਤੋਂ 3.5 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਪ੍ਰੈਲ ਤੱਕ ਮੌਸਮ ਡਰਾਈ ਬਣਿਆ ਰਹੇਗਾ ਜਦਕਿ ਮੌਸਮ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।