Punjab Weather update: 27 ਨਵੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦਾ ਅਲਰਟ, 7.5 ਡਿਗਰੀ ਤੱਕ ਡਿੱਗਿਆ ਪਾਰਾ
ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਫ਼ਰੀਦਕੋਟ ’ਚ ਘੱਟੋ-ਘੱਟ ਤਾਪਮਾਨ 7.5 ਡਿਗਰੀ ਸੈਲਸੀਅਸ, ਪਠਾਨਕੋਟ ’ਚ 7.8, ਲੁਧਿਆਣਾ ’ਚ 8.4, ਹੁਸ਼ਿਆਰਪੁਰ ’ਚ 8.1, ਪਟਿਆਲਾ ’ਚ 8.4, ਅੰਮ੍ਰਿਤਸਰ ’ਚ 9.3 ਤੇ ਬਠਿੰਡਾ ’ਚ 9.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Publish Date: Wed, 25 Nov 2026 09:10 AM (IST)
Updated Date: Wed, 25 Nov 2026 09:12 AM (IST)
ਜਾਸ, ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੰਗਲਵਾਰ ਨੂੰ ਵੀ ਧੁੰਦ ਪਈ ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਫ਼ਰੀਦਕੋਟ ’ਚ ਘੱਟੋ-ਘੱਟ ਤਾਪਮਾਨ 7.5 ਡਿਗਰੀ ਸੈਲਸੀਅਸ, ਪਠਾਨਕੋਟ ’ਚ 7.8, ਲੁਧਿਆਣਾ ’ਚ 8.4, ਹੁਸ਼ਿਆਰਪੁਰ ’ਚ 8.1, ਪਟਿਆਲਾ ’ਚ 8.4, ਅੰਮ੍ਰਿਤਸਰ ’ਚ 9.3 ਤੇ ਬਠਿੰਡਾ ’ਚ 9.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 27 ਨਵੰਬਰ ਤੱਕ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਹੈ।