- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਨਾਲ ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 36.5 ਤੇ ਲੁਧਿਆਣਾ ’ਚ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਤਿੰਨ ਤੇ ਚਾਰ ਅਗਸਤ ਨੂੰ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ’ਚ ਬਾਰਿਸ਼ ਦੀ ਸੰਭਾਵਨਾ ਹੈ।

ਜਾਸ, ਲੁਧਿਆਣਾ : ਪੰਜਾਬ ’ਚ ਐਤਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਿਹਾ ਤੇ ਧੁੱਪ ਖਿੜੀ ਰਹੀ। ਕਈ ਜ਼ਿਲ੍ਹਿਆਂ ’ਚ ਬੂੰਦਾਬਾਂਦੀ ਵੀ ਹੋਈ। ਇਸ ਨਾਲ ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 36.5 ਤੇ ਲੁਧਿਆਣਾ ’ਚ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਤਿੰਨ ਤੇ ਚਾਰ ਅਗਸਤ ਨੂੰ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ’ਚ ਬਾਰਿਸ਼ ਦੀ ਸੰਭਾਵਨਾ ਹੈ। ਚੰਡੀਗੜ੍ਹ, ਮੋਹਾਲੀ ’ਚ ਅਗਲੇ ਪੰਜ ਦਿਨ ਗਰਜ-ਚਮਕ ਦੇ ਨਾਲ ਬਾਰਿਸ਼ ਦੇ ਆਸਾਰ ਹਨ। ਵਿਭਾਗ ਮੁਤਾਬਕ ਇਕ ਜੂਨ ਤੋਂ ਹੁਣ ਤੱਕ ਸੂਬੇ ’ਚ 379.2 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ, ਜੋ ਆਮ ਤੋਂ 14.6 ਫ਼ੀਸਦੀ ਘੱਟ ਹੈ।