Punjab Weather Update: ਅੱਜ ਚੱਲ ਸਕਦੀ ਹੈ ਧੂੜ ਭਰੀ ਹਨੇਰੀ, ਮੌਸਮ ਵਿਭਾਗ ਵੱਲੋਂ ਕੱਲ੍ਹ ਤੋਂ 4 ਦਿਨ ਲੂ ਦਾ ਅਲਰਟ ਜਾਰੀ
ਸ਼ੁੱਕਰਵਾਰ ਨੂੰ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿਚ ਸਭ ਤੋਂ ਵੱਧ ਸੀ।
Publish Date: Sat, 23 May 2026 09:38 AM (IST)
Updated Date: Sat, 23 May 2026 09:41 AM (IST)
ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ਵਿਚ ਸ਼ੁੱਕਰਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਬੂੰਦਾਬਾਂਦੀ ਹੋਈ, ਜਿਸ ਨਾਲ ਤਾਪਮਾਨ ਵਿਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿਚ ਸਭ ਤੋਂ ਵੱਧ ਸੀ।
ਇਸ ਤੋਂ ਇਲਾਵਾ ਪਟਿਆਲਾ ਵਿਚ ਵੱਧ ਤੋਂ ਵੱਧ ਤਾਪਮਾਨ 42.3, ਲੁਧਿਆਣਾ ਵਿਚ 42 ਡਿਗਰੀ, ਫ਼ਰੀਦੋਕਟ ਵਿਚ 41 ਡਿਗਰੀ, ਅੰਮ੍ਰਿਤਸਰ ਵਿਚ 39.3 ਤੇ ਪਠਾਨਕੋਟ ਵਿਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਸ਼ਨੀਵਾਰ ਨੂੰ ਵੀ ਸੂਬੇ ਵਿਚ ਧੂੜ ਭਰੀ ਹਨੇਰੀ ਚੱਲਣ ਦੇ ਆਸਾਰ ਹਨ। 24 ਤੋਂ 27 ਮਈ ਤੱਕ ਸੂਬੇ ਵਿਚ ਮੌਸਮ ਵਿਭਾਗ ਨੇ ਲੂ ਵਗਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ।