- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੂਪਨਗਰ ’ਚ ਵੱਧ ਤੋਂ ਵੱਧ ਤਾਪਮਾਨ 38.7 ਡਿਗਰੀ ਸੈਲਸੀਅਸ, ਲੁਧਿਆਣਾ ’ਚ 36.4, ਅੰਮ੍ਰਿਤਸਰ ’ਚ 34.6, ਪਟਿਆਲਾ ’ਚ 37.6, ਹੁਸ਼ਿਆਰਪੁਰ ’ਚ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 17 ਜੁਲਾਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲ ਸਕਦੀ ਹੈ।

ਜਾਸ, ਲੁਧਿਆਣਾ : ਪੰਜਾਬ ’ਚ ਬੁੱਧਵਾਰ ਨੂੰ ਅੰਮ੍ਰਿਤਸਰ ਤੇ ਹੁਸ਼ਿਆਰਪੁਰ ’ਚ ਹਲਕੀ ਬਾਰਿਸ਼ ਹੋਈ। ਬਠਿੰਡਾ ਤੇ ਫ਼ਰੀਦਕੋਟ ਸੂਬੇ ’ਚ ਸਭ ਤੋਂ ਗਰਮ ਰਹੇ। ਫ਼ਰੀਦਕੋਟ ’ਚ ਵੱਧ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਤੇ ਬਠਿੰਡਾ ’ਚ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੂਪਨਗਰ ’ਚ ਵੱਧ ਤੋਂ ਵੱਧ ਤਾਪਮਾਨ 38.7 ਡਿਗਰੀ ਸੈਲਸੀਅਸ, ਲੁਧਿਆਣਾ ’ਚ 36.4, ਅੰਮ੍ਰਿਤਸਰ ’ਚ 34.6, ਪਟਿਆਲਾ ’ਚ 37.6, ਹੁਸ਼ਿਆਰਪੁਰ ’ਚ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 17 ਜੁਲਾਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲ ਸਕਦੀ ਹੈ। ਇਸ ਦੌਰਾਨ ਹੁਮਸ ਭਰੀ ਗਰਮੀ ਜਾਰੀ ਰਹੇਗੀ। 18 ਤੇ 19 ਜੁਲਾਈ ਨੂੰ ਹੁਮਸ ਤੋਂ ਰਾਹਤ ਰਹੇਗੀ। 20 ਤੇ 21 ਜੁਲਾਈ ਨੂੰ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।