- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 10 ਅਕਤੂਬਰ ਤੱਕ ਪੰਜਾਬ ’ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਅਤੇ ਗੜੇਮਾਰੀ ਹੋਈ। ਹੁਸ਼ਿਆਰਪੁਰ ’ਚ ਦੁਪਹਿਰ ਦੋ ਵਜੇ ਤੋਂ ਬਾਅਦ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਦਰਮਿਆਨ ਕਰੀਬ ਇਕ ਘੰਟੇ ਤੱਕ ਮੀਂਹ ਅਤੇ ਗੜੇਮਾਰੀ ਹੋਈ। ਪਠਾਨਕੋਟ ’ਚ 15.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ’ਚ 7.8 ਮਿਲੀਮੀਟਰ ਅਤੇ ਰੂਪਨਗਰ ’ਚ 4.0 ਮਿਲੀਮੀਟਰ ਮੀਂਹ ਪਿਆ। ਮੀਂਹ ਕਾਰਨ ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 32.3 ਡਿਗਰੀ, ਪਠਾਨਕੋਟ ’ਚ 31.3 ਡਿਗਰੀ, ਲੁਧਿਆਣਾ ’ਚ 31 ਡਿਗਰੀ, ਰੂਪਨਗਰ ’ਚ 30.1 ਅਤੇ ਹੁਸ਼ਿਆਰਪੁਰ ’ਚ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 10 ਅਕਤੂਬਰ ਤੱਕ ਪੰਜਾਬ ’ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।