Punjab Weather Update: ਸੂਬੇ 'ਚ ਗਰਮੀ ਦਾ ਕਹਿਰ ਜਾਰੀ, ਬਠਿੰਡਾ ’ਚ ਤਾਪਮਾਨ 46.6 ਡਿਗਰੀ ਪੁੱਜਾ; 26 ਮਈ ਤੱਕ ਚੱਲੇਗੀ ਲੂ
ਇਸੇ ਵਿਚਾਲੇ ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ 26 ਮਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਲੂ ਤੇ ਅੱਤ ਲੂ ਚੱਲ ਸਕਦੀ ਹੈ। ਇਸ ਦੌਰਾਨ ਤਾਪਮਾਨ 45 ਤੋਂ 47 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
Publish Date: Thu, 21 May 2026 08:46 AM (IST)
Updated Date: Thu, 21 May 2026 08:49 AM (IST)
ਜਾਸ, ਲੁਧਿਆਣਾ : ਪੰਜਾਬ ’ਚ ਜ਼ਬਰਦਸਤ ਗਰਮੀ ਦਾ ਕਹਿਰ ਜਾਰੀ ਹੈ। ਬੁੱਧਵਾਰ ਨੂੰ ਬਠਿੰਡਾ ਮੁੜ ਪੰਜਾਬ ’ਚ ਸਭ ਤੋਂ ਗਰਮ ਰਿਹਾ। ਇੱਥੇ ਦਿਨ ਦਾ ਤਾਪਮਾਨ 46.6 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ, ਜੋ ਆਮ ਨਾਲੋਂ ਛੇ ਡਿਗਰੀ ਸੈਲਸੀਅਸ ਵੱਧ ਰਿਹਾ। ਲੁਧਿਆਣਾ ’ਚ 56 ਸਾਲਾਂ ਦੌਰਾਨ ਦੂਜੀ ਵਾਰ 20 ਮਈ ਨੂੰ ਤਾਪਮਾਨ ਏਨਾ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ 2013 ’ਚ 20 ਮਈ ਨੂੰ ਤਾਪਮਾਨ 45 ਡਿਗਰੀ ਸੈਲਸੀਅਸ ਸੀ। 1870 ਤੋਂ ਹੁਣ ਤੱਕ ਸਿਰਫ਼ ਦੋ ਵਾਰ ਇਸ ਤਰ੍ਹਾਂ ਹੋਇਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 44.4, ਰੂਨਗਰ ’ਚ 44.6, ਫ਼ਰੀਦਕੋਟ ’ਚ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ 5 ਤੋਂ 6 ਡਿਗਰੀ ਸੈਲਸੀਅਸ ਤੱਕ ਆਮ ਨਾਲੋਂ ਵੱਧ ਸੀ। ਇਸੇ ਵਿਚਾਲੇ ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ 26 ਮਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਲੂ ਤੇ ਅੱਤ ਲੂ ਚੱਲ ਸਕਦੀ ਹੈ। ਇਸ ਦੌਰਾਨ ਤਾਪਮਾਨ 45 ਤੋਂ 47 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।