- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਪੜ ਵਿਚ 19.8 ਮਿਲੀਮੀਟਰ ਅਤੇ ਹੁਸ਼ਿਆਰਪੁਰ ਵਿਚ 3.8 ਮਿਲੀਮੀਟਰ ਮੀਂਹ ਪਿਆ। ਪਠਾਨਕੋਟ ਵਿਚ ਵੱਧ ਮੀਂਹ ਪੈਣ ਕਾਰਨ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਰਿਹਾ, ਜੋ ਪੰਜਾਬ ਵਿਚ ਸਭ ਤੋਂ ਘੱਟ ਹੈ। ਮੌਸਮ ਵਿਭਾਗ ਪੇਸ਼ੀਨਗੋਈ ਮੁਤਾਬਕ ਬੁੱਧਵਾਰ ਤੋਂ ਮੌਨਸੂਨ ਸਰਗਰਮ ਹੋਵੇਗਾ

ਜਾਸ, ਲੁਧਿਆਣਾ : ਪੰਜਾਬ ਦੇ ਮੰਗਲਵਾਰ ਨੂੰ ਤਿੰਨ ਜ਼ਿਲ੍ਹਿਆਂ ਵਿਚ ਮੀਂਹ ਪਿਆ, ਜਿਸ ਵਿਚ ਪਠਾਨਕੋਟ ਵਿਚ 49.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਰੋਪੜ ਵਿਚ 19.8 ਮਿਲੀਮੀਟਰ ਅਤੇ ਹੁਸ਼ਿਆਰਪੁਰ ਵਿਚ 3.8 ਮਿਲੀਮੀਟਰ ਮੀਂਹ ਪਿਆ। ਪਠਾਨਕੋਟ ਵਿਚ ਵੱਧ ਮੀਂਹ ਪੈਣ ਕਾਰਨ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਰਿਹਾ, ਜੋ ਪੰਜਾਬ ਵਿਚ ਸਭ ਤੋਂ ਘੱਟ ਹੈ। ਮੌਸਮ ਵਿਭਾਗ ਪੇਸ਼ੀਨਗੋਈ ਮੁਤਾਬਕ ਬੁੱਧਵਾਰ ਤੋਂ ਮੌਨਸੂਨ ਸਰਗਰਮ ਹੋਵੇਗਾ। ਇਸ ਦੇ ਚੱਲਦਿਆਂ 5 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਖਾਸ ਕਰਕੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 6 ਸਤੰਬਰ ਤੋਂ ਮੌਸਮ ਸਾਫ਼ ਹੋ ਜਾਵੇਗਾ।